ਅਜੈ ਕਨੌਜੀਆ, ਕਪੂਰਥਲਾ : ਥਾਣਾ ਸਿਟੀ ਦੀ ਪੁਲਿਸ ਨੇ 84 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਦੋਸ਼ੀ ਵਿਅਕਤੀ ਜ਼ਮਾਨਤ 'ਤੇ ਰਿਹਾਅ ਹੋ ਗਿਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮਾਰਕਫੈਡ ਚੌਂਕ ਮੌਜੂਦ ਸੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸ਼ਹਿਸ਼ਾਹ ਮੁਹੱਲਾ ਸ਼ਹਿਰੀਆਂ ਕਪੂਰਥਲਾ ਜੋ ਕਿ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ ਨੇ ਆਪਣੇ ਘਰ ਚ ਲੁਕਾ-ਿਛਪਾ ਕੇ ਸ਼ਰਾਬ ਰੱਖੀ ਹੈ। ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਉਕਤ ਵਿਅਕਤੀ ਨੂੰ 84 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ, ਬਾਅਦ ਵਿਚ ਵਿਅਕਤੀ ਜ਼ਮਾਨਤ 'ਤੇ ਰਿਹਾ ਹੋ ਗਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੁਲਿਸ ਨੇ ਇਕ ਹੋਰ ਮਾਮਲੇ ਵਿਚ 6750 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਭੈੜੇ ਅਨਸਰਾਂ ਦੀ ਤਲਾਸ਼ ਵਿਚ ਕੁਸ਼ਟ ਆਸ਼ਰਮ ਦੇ ਨਜ਼ਦੀਕ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਹੱਥ 'ਚ ਕੈਨੀ ਪਲਾਸਟਿਕ ਦੀ ਚੁੱਕੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਵਿਅਕਤੀ ਨੇ ਆਪਣਾ ਨਾਮ ਜੈਮਲ ਸਿੰਘ ਮੁਹੱਲਾ ਕੇਸਰੀ ਬਾਗ ਦੱਸਿਆ। ਜਦੋਂ ਪੁਲਿਸ ਨੇ ਕੈਨੀ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 6750 ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਦੋਸ਼ੀ ਜ਼ਮਾਨਤ 'ਤੇ ਰਿਹਾਅ ਹੈ। ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਿਸ ਨੇ 12750 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਦੇ ਹੋਏ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਏਐੱਸਆਈ ਜਿੰਦਰ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਕਾਲਾ ਸੰਿਘਆ ਕੌਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਆਤਮਾ ਸਿੰਘ ਵਾਸੀ ਪਿੰਡ ਕਾਲਾ ਸੰਿਘਆਂ ਤਾਸ਼ਪੁਰ ਪਾਸੇ ਆਪਣੀ ਸਕੂਟਰੀ 'ਤੇ ਸ਼ਰਾਬ ਵੇਚਣ ਜਾ ਰਿਹਾ ਹੈ। ਪੁਲਿਸ ਨੇ ਨਾਕਾਬੰਦੀ ਕਰਦੇ ਹੋਏ ਉਕਤ ਦੋਸ਼ੀ ਨੂੰ 12750 ਐੱਮਐੱਲ ਸ਼ਰਾਬ ਸਮੇਤ ਕਾਬੂ ਕਰਦੇ ਹੋਏ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ।