3 ਸਾਲ ਤੋਂ ਭਗੌੜੇ 3 ਕਾਬੂ ਲੜਾਈ ਝਗੜੇ ਦੇ ਮਾਮਲੇ ਵਿਚ 3 ਸਾਲ ਤੋਂ ਭਗੌੜੇ 3 ਕਾਬੂ
Publish Date: Sat, 05 Sep 2026 09:10 PM (IST)
Updated Date: Sat, 05 Sep 2026 09:13 PM (IST)
ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਐੱਸਐੱਸਪੀ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡੀਐੱਸਪੀ ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਦੀਆਂ ਹਦਾਇਤਾਂ ’ਤੇ ਐੱਸਐੱਚਓ ਕੋਤਵਾਲੀ ਲਖਬੀਰ ਸਿੰਘ ਗੌਸਲ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਤੇ ਭਗੌੜੇ ਚੱਲ ਰਹੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦੋਂ ਲੜਾਈ ਝਗੜੇ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਐੱਸਐੱਚਓ ਲਖਬੀਰ ਸਿੰਘ ਗੌਸਲ ਦੀ ਅਗਵਾਈ ਵਿਚ ਲੜਾਈ-ਝਗੜੇ ਦੇ ਮਾਮਲੇ ਵਿਚ ਨਾਮਜ਼ਦ 3 ਸਾਲਾਂ ਤੋਂ ਭਗੌੜੇ ਚੱਲ ਰਹੇ 3 ਮੁਲਜ਼ਮਾਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਲਖਬੀਰ ਸਿੰਘ ਗੌਸਲ ਨੇ ਦੱਸਿਆ ਕਿ ਸਮੀਰ ਪੁੱਤਰ ਬਲਦੇਵ ਸਿੰਘ ਵਾਸੀ ਮੁਸ਼ਕਵੇਦ ਜ਼ਿਲ੍ਹਾ ਕਪੂਰਥਲਾ, ਨਵਦੀਪ ਸਿੰਘ ਉਰਫ ਮਨੀ ਬਾਬਾ ਪੁੱਤਰ ਮਲਕੀਤ ਸਿੰਘ ਵਾਸੀ ਮੁਸ਼ਕਵੇਦ ਤੇ ਸ਼ਾਹਾਸ਼ਾਹੂ ਪੁੱਤਰ ਜੋਗਿੰਦਰ ਸਿੰਘ ਵਾਸੀ ਮੁਸ਼ਕਵੇਦ ਥਾਣਾ ਕੋਤਵਾਲੀ ਕਪੂਰਥਲਾ ਜਿਨ੍ਹਾਂ ਦੇ ਖਿਲਾਫ਼ ਥਾਣਾ ਕੋਤਵਾਲੀ ਵਿਚ 7 ਜੁਲਾਈ 2023 ਨੂੰ ਮੁਕੱਦਮਾ ਨੰਬਰ 0167 ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ ਤੇ ਇਨ੍ਹਾਂ ਵੱਲੋਂ ਆਪਣੇ ਸਾਥੀਆਂ ਸਮੇਤ ਗੁੰਡਾਗਰਦੀ ਕੀਤੀ ਗਈ ਸੀ ਤੇ ਇਸ ਮਾਮਲੇ ਵਿਚ ਭਗੌੜੇ ਚੱਲ ਰਹੇ ਸਨ, ਨੂੰ ਪੁਲਿਸ ਵੱਲੋਂ ਵੱਖ-ਵੱਖ ਟਿਕਾਣਿਆਂ ਤੋਂ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਂਣ ਵਾਲੇ ਦਿਨਾਂ ਵਿਚ ਇਸੇ ਤਰ੍ਹਾਂ ਜਾਰੀ ਰਹੇਗੀ।