ਅਗਵਾ ਦੀ ਕੋਸ਼ਿਸ਼ ਕਰਨ ਵਾਲੇ ਅਣਪਛਾਤੇ ਨਾਮਜ਼ਦ
ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਚਾਰ ਅਣਪਛਾਤੇ ਨਾਮਜਦ
Publish Date: Sun, 15 Feb 2026 07:13 PM (IST)
Updated Date: Sun, 15 Feb 2026 07:15 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਗਾਲੀ-ਗਲੋਚ ਕਰਨ ਤੇ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤਿੰਨ-ਚਾਰ ਅਣਪਛਾਤੇ ਨਾਮਜ਼ਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਥਾਣਾ ਸਿਟੀ ਫਗਵਾੜਾ ਵਿਖੇ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪੱਖੋਵਾਲ ਲੁਧਿਆਣਾ ਨੇ ਦੱਸਿਆ ਕਿ ਮਨਮੀਤ ਸਿੰਘ ਪੁੱਤਰ ਜੋਗਿੰਦਰ ਰਾਮ ਵਾਸੀ ਬੈਕ ਸਾਈਡ ਅਮਰ ਪੈਲਸ ਖੋਥਰਾ ਰੋਡ ਤੇ ਉਸ ਦੇ ਸਾਥੀਆਂ ਨੇ ਉਸ ਦੇ ਜਵਾਈ ਪਰਮਿੰਦਰ ਸਿੰਘ ਤੇ ਬੇਟੀ ਅਨਮੋਲਦੀਪ ਕੌਰ ਨਾਲ ਧੱਕਾਮੁੱਕੀ ਕਰਕੇ ਦੋਹਤੀ ਮਿਹਰ ਕੌਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ’ਚ ਵੱਖ-ਵੱਖ ਧਰਾਵਾਂ ਤਹਿਤ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।