ਨਸ਼ੇ ਦਾ ਸੇਵਨ ਕਰਦੇ ਤਿੰਨ ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰਦੇ ਤਿੰਨ ਨੌਜਵਾਨ ਕਾਬੂ
Publish Date: Fri, 02 Jan 2026 08:27 PM (IST)
Updated Date: Fri, 02 Jan 2026 08:29 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਰਾਵਲਪਿੰਡੀ ਫਗਵਾੜਾ ਵਿਖੇ ਨਸ਼ੇ ਦਾ ਸੇਵਨ ਕਰਦੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਵਿਜੇ ਮੱਲ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਨਾਕਾਬੰਦੀ ਕਰ ਰਹੇ ਸਨ ਤਾਂ ਮੁਖਬਰ ਨੇ ਇਤਲਾਹ ਕੀਤੀ ਕਿ ਰਾਜਕੁਮਾਰ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬੇਗਮਪੁਰ, ਨਵਜੋਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੀਰਾਪੁਰ, ਜਸਕਰਨ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਲੱਖਪੁਰ ਨਸ਼ੇ ਕਰਨ ਦੇ ਆਦੀ ਹਨ ਤੇ ਭੋਗਪੁਰ ਟੀ-ਪੁਆਇੰਟ ਰੁੱਖਾਂ ਕੋਲ ਲੁਕ ਕੇ ਨਸ਼ੇ ਦਾ ਸੇਵਨ ਕਰ ਰਹੇ ਹਨ। ਮੁਖਬਰ ਦੀ ਇਤਲਾਹ ’ਤੇ ਜਦੋਂ ਰੇਡ ਕੀਤੀ ਗਈ ਤਾਂ ਤਿੰਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਮੌਕੇ ’ਤੇ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ ਸਿਲਵਰ ਪੇਪਰ, ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।