ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਾਨੋ ਸ਼ੋਕਤ ਨਾਲ ਸਮਾਪਤ
ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਭਰੀ ਹਾਜ਼ਰੀ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ, ਸਿੱਧਵਾਂ ਦੋਨਾਂ : ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਬੇਰ ਸਾਹਿਬ ਪਾਤਸ਼ਾਹੀ ਛੇਵੀਂ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵੱਲੋਂ ਪ੍ਰਵਾਸੀ ਭਾਰਤੀ ਵੀਰਾਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਸਰਬੰਸਦਾਨੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ 369ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 94ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਿੱਧਵਾਂ ਦੋਨਾਂ ਵਿਖੇ ਬੀਤੇ ਦਿਨੀ ਪੂਰੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ। ਜਿਸ ਵਿੱਚ ਗੁਰਦੁਆਰਾ ਕਮੇਟੀ ਪ੍ਰਧਾਨ ਸੁਖਦੇਵ ਸਿੰਘ ਸਿੱਧੂ, ਮੀਤ ਪ੍ਰਧਾਨ ਸਰਬਨ ਸਿੰਘ ਸਿੱਧੂ, ਸੈਕਟਰੀ ਤਜਿੰਦਰ ਪਾਲ ਸਿੰਘ ਢਿੱਲੋਂ ਖਜ਼ਾਨਚੀ ਜਸਵੀਰ ਸਿੰਘ ਸਿੱਧੂ, ਵਾਇਸ ਖਜਾਨਚੀ ਰਾਜਵੰਤ ਸਿੰਘ ਮੰਗੀ, ਵਾਈਸ ਸੈਕਟਰੀ ਕੁਲਵਿੰਦਰ ਸਿੰਘ ਸਿੱਧੂ, ਮੈਂਬਰ ਜਸਵਿੰਦਰ ਸਿੰਘ ਢਿੱਲੋਂ, ਆਤਮਾ ਸਿੰਘ ਸਿੱਧੂ, ਸੁਖਪਾਲ ਸਿੰਘ ਪੰਚ, ਅਵਤਾਰ ਸਿੰਘ ਜੋਗੀ, ਅਮਰੀਕ ਸਿੰਘ ਜੋਗੀ, ਜੋਗਿੰਦਰ ਸਿੰਘ ਕਾਲੀਆ, ਜਸਵੰਤ ਸਿੰਘ ਕੋਟੀਆ, ਨਛੱਤਰ ਸਿੰਘ ਯੂਐਸਏ, ਗੁਰਮੁਖ ਸਿੰਘ ਸਿੱਧੂ, ਸਾਹਿਬੀ ਸਿੱਧੂ, ਪ੍ਰਗਟ ਸਿੰਘ ਸਿੱਧੂ, ਚਰਨਜੀਤ ਸਿੰਘ ਵਿਰਦੀ, ਜਸਵੰਤ ਸਿੰਘ ਕਾਲੀਆ ਆਦਿ ਦੀ ਅਣਥੱਕ ਮਿਹਨਤ ਨਾਲ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਹਿਲੇ ਦਿਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਭਾਈ ਨਰਿੰਦਰ ਸਿੰਘ ਨਿਮਾਣਾ ਗੋਇੰਦਵਾਲ ਸਾਹਿਬ ਤੇ ਭਾਈ ਮਨਪ੍ਰੀਤ ਸਿੰਘ ਡੱਲਾ ਵਾਲਿਆਂ ਦੇ ਕਵੀਸ਼ਰੀ ਜਥਿਆਂ ਨੇ ਇਸ ਨਗਰ ਕੀਰਤਨ ਵਿੱਚ ਆਪਣੀ ਹਾਜ਼ਰੀ ਲਗਾ ਕੇ ਸੰਗਤਾਂ ਨੂੰ ਗੁਰਜਸ ਨਾਲ ਜੋੜਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ੁਰੂ ਹੋ ਕੇ ਸਾਰੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ। ਜਿਸ ਦੌਰਾਨ ਪਿੰਡ ਵਾਸੀਆਂ ਨੇ ਸਾਰੇ ਪਿੰਡ ਨੂੰ ਜਾਲ ਲਗਾ ਸਜਾਇਆ ਹੋਇਆ ਸੀ ਤੇ ਵੱਖ-ਵੱਖ ਮੁਹੱਲਿਆਂ ਵਿੱਚ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾ ਕੇ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਦੂਜੇ ਤੇ ਤੀਜੇ ਦਿਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਭਾਈ ਮੰਗਤ ਸਿੰਘ ਆਧੀ ਵਾਲਿਆਂ ਦੇ ਜਥੇ ਵੱਲੋਂ ਕੀਤਾ ਗਿਆ ਉਪਰੰਤ ਭਾਈ ਸੁਰਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਭਾਈ ਦਿਲਬਾਗ ਸਿੰਘ ਬਲੇਰ ਵੱਲੋਂ ਕਥਾ ਰਾਹੀਂ, ਭਾਈ ਸੁਖ ਨਿਰੰਜਨ ਸਿੰਘ ਸੁੰਮਨ, ਭਾਈ ਸਤਪਾਲ ਸਿੰਘ ਐਮ ਏ ਦੇ ਢਾਡੀ ਜਥਿਆਂ ਅਤੇ ਗਿਆਨੀ ਗੁਰਕੀਰਤ ਸਿੰਘ ਐਮ ਏ ਦੇ ਕਵੀਸ਼ਰੀ ਜਥੇ ਵੱਲੋਂ ਗੁਰੂ ਮਹਾਰਾਜ ਜੀ ਦੇ ਜੀਵਨ ਸਬੰਧੀ ਵਾਰਾਂ ਅਤੇ ਕਵਿਤਾਵਾਂ ਸੁਣਾ ਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਜਾਂਦੇ ਹਰ ਸਾਲ ਸਮਾਗਮ ਵਿੱਚ ਪਿੰਡ ਦੇ ਪ੍ਰਵਾਸੀ ਭਾਰਤੀ ਵੀਰ ਪਰਮਜੀਤ ਸਿੰਘ ਸਿੱਧੂ ਕੈਨੇਡਾ, ਮੱਸਾ ਸਿੰਘ ਰੱਜਿਆਂ ਦਾ, ਗੁਰਦੇਵ ਸਿੰਘ ਸਿੱਧੂ, ਮਹਿੰਦਰ ਸਿੰਘ ਸਿੱਧੂ, ਨਛੱਤਰ ਸਿੰਘ ਸਿੱਧੂ, ਹਰਵਿੰਦਰ ਸਿੰਘ ਸਿੱਧੂ, ਅੰਮ੍ਰਿਤ ਪਾਲ ਸਿੰਘ ਸਿੱਧੂ, ਜਸਪ੍ਰੀਤ ਸਿੰਘ ਜੱਸਾ, ਰਣਜੀਤ ਸਿੰਘ ਜੀਤਾ, ਗੁਰਦੇਵ ਸਿੰਘ ਰਾਣਾ, ਸਾਰੇ ਕੈਨੇਡਾ, ਗੁਰਮੀਤ ਸਿੰਘ ਸਿੱਧੂ, ਮੇਜਰ ਸਿੰਘ ਚੌਧਰੀ, ਸਤਨਾਮ ਸਿੰਘ ਰਾਣਾ, ਬਲਵਿੰਦਰ ਸਿੰਘ ਸਿੱਧੂ, ਸਨੀ ਗਿੱਲ ਸਾਰੇ ਇੰਗਲੈਂਡ, ਅਮਨਦੀਪ ਸਿੰਘ ਲੱਕੀ, ਪਾਲੀ ਮਨਜਿੰਦਰ ਸਿੰਘ, ਸਤਨਾਮ ਸਿੰਘ ਸਿੱਧੂ, ਜਸਵੀਰ ਸਿੰਘ ਢਿੱਲੋਂ ਅਮਰੀਕਾ, ਦਮਨਪ੍ਰੀਤ ਸਿੰਘ ਯੂਏਈ, ਸਾਹਬੀ ਵਿਰਦੀ, ਗਗਨ ਅਰੋੜਾ, ਮਨਜੀਤ ਜੋਗੀ, ਸਾਰੇ ਮਨੀਲਾ, ਹਰਭਜਨ ਸਿੰਘ ਸਿੱਧੂ ਬੈਲਜੀਅਮ ਆਦਿ ਉਚੇਚੇ ਤੌਰ ਤੇ ਪਿੰਡ ਪਹੁੰਚੇ । ਇਸ ਤੋਂ ਇਲਾਵਾ ਕਮੇਟੀ ਅਹੁਦੇਦਾਰਾਂ ਵੱਲੋਂ ਆਏ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇਕੀ, ਮਾਸਟਰ ਸਰਬਨ ਸਿੰਘ ਸਿੱਧੂ, ਸੁਖਪਾਲ ਸਿੰਘ ਪੰਚ, ਮਾਸਟਰ ਵਿਜੈ ਕੁਮਾਰ ਸ਼ਰਮਾ ਪੰਚ, ਰਖਬੀਰ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਗੁਰਦੇਵ ਸਿੰਘ ਪੰਚ, ਅਮਰਜੀਤ ਸਿੰਘ ਗਿੱਲ ਪੰਚ, ਗੁਰਮੇਲ ਸਿੰਘ ਗਿੱਲ, ਬਹਾਦਰ ਸਿੰਘ ਸਿੱਧੂ, ਲੱਭਪ੍ਰੀਤ ਸਿੰਘ ਖਾਲਸਾ, ਮਾਸਟਰ ਤਰਸੇਮ ਸਿੰਘ, ਬਲਵੀਰ ਸਿੰਘ ਬੱਲੀ, ਅਵਤਾਰ ਸਿੰਘ ਪ੍ਰਧਾਨ, ਗੁਰਜੀਤ ਸਿੰਘ ਸਿੱਧੂ, ਪਾਲ ਸਿੰਘ ਕੋਟੀਆ, ਬਾਬਾ ਸੰਦੀਪ ਸਿੰਘ, ਬਲਵਿੰਦਰ ਸਿੰਘ ਵਿਰਦੀ, ਮੱਖਣ ਸਿੰਘ ਬੱਲੀ, ਗੁਰਪ੍ਰੀਤ ਸਿੰਘ ਬੱਬੂ, ਅਵਤਾਰ ਸਿੰਘ ਸਿੱਧੂ, ਗੁਰਮੇਲ ਸਿੰਘ ਸਿੱਧੂ, ਕਰਨੈਲ ਸਿੰਘ ਸਿੱਧੂ, ਜਸਬੀਰ ਸਿੰਘ ਸਿੱਧੂ, ਮਾਸਟਰ ਸੁਖਦੇਵ ਸਿੰਘ ਸੀਨੀਅਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਤਿੰਨ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਅਖੀਰ ਵਿੱਚ ਸੈਕਟਰੀ ਤਜਿੰਦਰ ਪਾਲ ਢਿੱਲੋਂ ਨੇ ਆਏ ਪ੍ਰਵਾਸੀ ਵੀਰਾਂ, ਜਥਿਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ।