- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਦੀ ਮਜਬੂਤੀ ਲਈ ਜਲਦ ਸੁਲਤਾਨਪੁਰ ਲੋਧੀ ਹਲਕੇ ’ਚ ਕੀਤਾ ਜਾਵੇਗਾ ਜਥੇਬੰਦਕ ਢਾਚਾ ਮਜਬੂਤ : ਵਿੱਕੀ ਜੈਨਪੁਰੀ

ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਅਕਾਲੀ ਦਲ ਵਾਰਿਸ ਪੰਜਾਬ ਨੂੰ ਜਿਸ ਤਰ੍ਹਾਂ ਜਨਤਾ ਵਿਚ ਭਰਮਾ ਹੁੰਗਾਰਾ ਮਿਲ ਰਿਹਾ ਹੈ ਸਹਿਜੇ ਹੀ ਜਾਪਦਾ ਕਿ ਆਉਣ ਵਾਲੀ ਸਰਕਾਰ ਪੂਰਨ ਬਹੁਮਤ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੀ ਹੀ ਹੋਵੇਗੀ। ਇਨਾਂ ਸ਼ਬਦਾਂ ਦੇ ਪ੍ਰਗਟਾਵਾ ਨੌਜਵਾਨ ਕਿਸਾਨ ਆਗੂ ਤਰਸੇਮ ਸਿੰਘ ਵਿੱਕੀ ਜੈਨਪੁਰ ਨੇ ਪੈ੍ੱਸ ਨਾਲ ਗੱਲਬਾਤ ਦੌਰਾਨ ਕੀਤੇ। ਉਨ੍ਹਾਂ ਕਿਹਾ ਕਿ ਉਹ ਪਿਛਲੇ 18 ਵਰ੍ਹਿਆਂ ਤੋਂ ਹਲਕੇ ਅੰਦਰ ਲੋਕ ਸੇਵਾ ਵਿਚ ਵਿਚਰ ਰਹੇ ਹਨ। ਹਰ ਪੰਜਾਬ ਦੀ ਬੁਲੰਦ ਅਵਾਜ਼ ਦਾ ਹਮੇਸ਼ਾ ਸਾਥ ਦਿੱਤਾ ਹੈ ਤੇ ਹਮੇਸ਼ਾ ਹੱਕ, ਸੱਚ ’ਤੇ ਪਹਿਰਾ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਆਖਿਆ ਕਿ ਜਲਦ ਹੀ ਉਨ੍ਹਾਂ ਵੱਲੋ ਟੀਮਾਂ ਬਣਾਕੇ ਹਲਕੇ ਦੇ ਪਿੰਡਾਂ ਵਿਚ ਵਾਰਿਸ ਪੰਜਾਬ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤੇ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਤਾਂ ਜੋ ਪੰਜਾਬ ਦੇ ਚੰਗੇ ਭਵਿੱਖ ਦੀ ਨਵੇਂ ਸਿਰਿਓਂ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫੱਸ ਕੇ ਤਬਾਹ ਹੋ ਰਹੀ ਹੈ। ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਜੇਕਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਪੰਜਾਬ ਦੇ ਮੁੱਖ ਮੰਤਰੀ ਬਣਦੇ ਹਨ ਤਾਂ ਸਭ ਤੋਂ ਪਹਿਲਾ ਕੰਮ ਉਹ ਪੰਜਾਬ ਦੀ ਜਵਾਨੀ ਨੂੰ ਲੱਗੇ ਨਸ਼ੇ ਰੂਪੀ ਘੁਣ ਦੇ ਸਫਾਏ ਤੋਂ ਹੀ ਕਰਨਗੇ।