ਪੱਤਰ ਪ੍ਰਰੇਰਕ, ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਅਪ੍ਰਰੈਲ 2020 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਲਈ ਸੁਲਤਾਨਪੁਰ ਲੋਧੀ ਵਿਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਰੋਕ ਲਗਾਉਣੀ ਜ਼ਰੂਰੀ ਹੈ।