ਟੂਰਨਾਮੈਂਟ ਆਪਸੀ ਭਾਈਚਾਰੇ, ਅਨੁਸ਼ਾਸਨ ਤੇ ਖੇਡ ਭਾਵਨਾ ਨੂੰ ਵਧਾਉਂਦੇ ਹਨ : ਆਹਲੀ ਟੂਰਨਾਮੈਂਟ ਆਪਸੀ ਭਾਈਚਾਰੇ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਵਧਾਉਂਦੇ ਹਨ ; ਆਹਲੀ
Publish Date: Mon, 02 Nov 2026 09:46 PM (IST)
Updated Date: Mon, 02 Nov 2026 09:47 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ ਗੁਰਦੁਆਰਾ ਸਾਹਿਬ ਪਿੰਡ ਤੋਤੀ (ਸੁਲਤਾਨਪੁਰ ਲੋਧੀ) ਵਿਖੇ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ ਦੀ ਯਾਦ ਵਿਚ ਆਯੋਜਿਤ ਕੀਤੇ ਗਏ ਖੇਡ ਟੂਰਨਾਮੇਂਟ ਦੌਰਾਨ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰਬੰਧਕ ਕਮੇਟੀ ਨੂੰ 11 ਹਜ਼ਾਰ ਰੁਪਏ ਭੇਟ ਕੀਤੇ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਮੰਗਾ ਸਿੰਘ, ਗੁਰਦਿਆਲ ਸਿੰਘ, ਹੈੱਡ ਗ੍ਰੰਥੀ ਮੋਹਰ ਸਿੰਘ, ਹੈੱਡ ਗ੍ਰੰਥੀ ਮਹਿੰਗਾ ਸਿੰਘ, ਸੈਕਟਰੀ ਜੀਤ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਦੇ ਵੱਲੋਂ ਅਕਾਲੀ ਆਗੂ ਆਹਲੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਹਲੀ ਨੇ ਕਿਹਾ ਕਿ ਕਬੱਡੀ ਵਰਗੀਆਂ ਦੇਸੀ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਸਿਹਤਮੰਦ, ਮਾਨਸਿਕ ਤੌਰ ’ਤੇ ਮਜ਼ਬੂਤ ਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਤੇ ਸਕਾਰਾਤਮਕ ਦਿਸ਼ਾ ਵਿੱਚ ਲਗਾਉਂਦੀਆਂ ਹਨ, ਜਿਸ ਨਾਲ ਉਹ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਕਬੱਡੀ ਇੱਕ ਸਰੀਰਕ ਤੌਰ ’ਤੇ ਸਖ਼ਤ ਖੇਡ ਹੈ, ਜੋ ਸਟੈਮਿਨਾ, ਤਾਕਤ ਤੇ ਫੁਰਤੀ ਵਧਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਕਰਵਾਏ ਜਾਂਦੇ ਕਬੱਡੀ ਟੂਰਨਾਮੈਂਟ ਆਪਸੀ ਭਾਈਚਾਰੇ, ਅਨੁਸ਼ਾਸਨ ਤੇ ਖੇਡ ਭਾਵਨਾ ਨੂੰ ਵਧਾਉਂਦੇ ਹਨ। ਆਹਲੀ ਨੇ ਕਿਹਾ ਕਿ ਇਹ ਮੇਲੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੱਠੇ ਕਰਦੇ ਹਨ, ਜਿਸ ਨਾਲ ਆਪਸੀ ਪਿਆਰ ਤੇ ਏਕਤਾ ਵਧਦੀ ਹੈ। ਖੇਡਾਂ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਖਿਡਾਰੀਆਂ ਵਿੱਚ ਸਹਿਣਸ਼ੀਲਤਾ ਤੇ ਅਨੁਸ਼ਾਸਨ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਕਬੱਡੀ ਨੂੰ ਪੰਜਾਬ ਦੀ ਮਾਂ ਖੇਡ ਕਿਹਾ ਜਾਂਦਾ ਹੈ।