ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਹੋਵੇਗਾ : ਕੰਵਰ
ਵਪਾਰੀਆਂ ਦੀਆਂ ਜੀ.ਐਸ.ਟੀ ਤੇ ਹੋਰ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ : ਕੰਵਰ ਇਕਬਾਲ ਸਿੰਘ
Publish Date: Thu, 19 Feb 2026 08:54 PM (IST)
Updated Date: Thu, 19 Feb 2026 08:57 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਵਪਾਰ ਨੂੰ ਹੋਰ ਉਤਸ਼ਾਹਿਤ ਕਰਨ ਵਾਸਤੇ ਸਥਾਪਤ ਕੀਤੇ ਗਏ ਤੇ ਸਰਕਾਰ ਦੀ ਹੀ ਯੋਗ ਅਗਵਾਈ ਹੇਠ ਚੱਲ ਰਹੇ ‘ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਪੰਜਾਬ’ ਵੱਲੋਂ ਵਪਾਰੀਆਂ ਤੇ ਵੱਖ-ਵੱਖ ਵਿਭਾਗਾਂ ਵਿਚ ਸ਼ਾਮਲ ਜੀਐੱਸਟੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਕਪੂਰਥਲਾ, ਨਗਰ ਨਿਗਮ ਕਪੂਰਥਲਾ, ਡੀਐੱਸਪੀ (ਡੀ) ਕਪੂਰਥਲਾ, ਲੇਬਰ ਡਿਪਾਰਟਮੈਂਟ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਕਪੂਰਥਲਾ ਦੇ ਅਧਿਕਾਰੀਆਂ ਦੀ ਇਕ ਵਿਸ਼ਾਲ ਮੀਟਿੰਗ ਦਾ ਆਯੋਜਨ ਸਦਰ ਬਾਜ਼ਾਰ ਕਪੂਰਥਲਾ ਨੇੜੇ ਸਥਿਤ ਜਲੌਖਾਨਾ ਚੌਂਕ ਕਪੂਰਥਲਾ ਵਿਖੇ ਕੀਤਾ ਗਿਆ। ਇਸ ਮੀਟਿੰਗ ਦੌਰਾਨ ਕਪੂਰਥਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਵੱਖ-ਵੱਖ ਤਰ੍ਹਾਂ ਦਾ ਵਪਾਰ ਕਰਨ ਵਾਲੇ ਵਪਾਰੀਆਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਆ ਰਹੀਆਂ ਮੁਸ਼ਕਿਲਾਂ ਦਾ ਬਖੂਬੀ ਜ਼ਿਕਰ ਕੀਤਾ। ਉਨ੍ਹਾਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਿਚ ਸ਼ਾਮਲ, ਐੱਸਡੀਐੱਮ ਕਪੂਰਥਲਾ ਮੇਜਰ ਇਰਵਿਨ ਕੌਰ, ਏਡੀਸੀ ਜਨਰਲ ਮੈਡਮ ਨਵਨੀਤ ਕੌਰ ਬੱਲ, ਜੀਐੱਸਟੀ ਵਿਭਾਗ ਤੋਂ ਏਸੀਐੱਸਟੀ ਮੈਡਮ ਮਨਿੰਦਰ ਵਿਰਦੀ, ਸੇਲ ਟੈਕਸ ਅਫ਼ਸਰ ਭੁਪਿੰਦਰ ਸਿੰਘ ਤੇ ਮੁਕਤੀ ਗੁਪਤਾ, ਅਸਿਸਟੈਂਟ ਸੇਲ ਟੈਕਸ ਅਫ਼ਸਰ ਸੁਖਵਿੰਦਰ ਸਿੰਘ ਤੇ ਹਰਕੰਵਲ ਸਿੰਘ, ਪ੍ਰੋਗਰਾਮ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਸਰਬਜੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਕਪੂਰਥਲਾ ਤੋਂ ਮਨੋਜ ਰੱਤੀ, ਹਰਗੁਰਦੇਵ ਸਿੰਘ ਡੀਐੱਸਪੀ, ਵਿਨੀਤ ਕੁਮਾਰ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਕਪੂਰਥਲਾ, ਹਰਵਿੰਦਰ ਸਿੰਘ ਲੇਬਰ ਇੰਸਪੈਕਟਰ ਆਦਿ ਅਧਿਕਾਰੀਆਂ ਨੇ ਵਪਾਰੀਆਂ ਦੇ ਸਵਾਲਾਂ ਦੇ ਤਸੱਲੀ ਬਖਸ਼ ਜਵਾਬ ਦਿੰਦੇ ਹੋਏ ਉਨ੍ਹਾਂ ਦੀ ਹਰ ਮੁਸ਼ਕਿਲ ਨੂੰ ਛੇਤੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਕਪੂਰਥਲਾ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਹਲਕਾ ਇੰਚਾਰਜ ਕਪੂਰਥਲਾ ਕਰਮਬੀਰ ਸਿੰਘ ਚੰਦੀ, ਵਿਧਾਨ ਸਭਾ ਫਗਵਾੜਾ ਤੋਂ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਚੇਅਰਮੈਨ ਸੁਸ਼ੀਲ ਕੁਮਾਰ ਬੌਬੀ ਚੰਮ, ਭੁਲੱਥ ਤੋਂ ਚੇਅਰਮੈਨ ਲਕਸ਼ ਚੌਧਰੀ, ਸੁਲਤਾਨਪੁਰ ਤੋਂ ਚੇਅਰਮੈਨ ਜਰਨੈਲ ਸਿੰਘ ਮਰਵਾਹਾ, ਰਮਨ ਮਲਹੋਤਰਾ ਹਲਕਾ ਕੋਆਰਡੀਨੇਟਰ ਟ੍ਰੇਡ ਵਿੰਗ ਕਪੂਰਥਲਾ, ਜਗਜੀਤ ਸਿੰਘ ਬਿੱਟੂ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਸਮੇਤ ਸਮੂਹ ਵਪਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਸਮਾਗਮ ਦੇ ਅਖੀਰ ਵਿਚ ਪ੍ਰਧਾਨਗੀ ਭਾਸ਼ਣ ਵਜੋਂ ਏਡੀਸੀ ਜਨਰਲ ਮੈਡਮ ਨਵਨੀਤ ਕੌਰ ਬੱਲ ਨੇ ਸਮੂਹ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਹਰ ਕੰਮ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਕਿਸੇ ਵਪਾਰੀ ਨੂੰ ਕਦੇ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਪਾਰੀਆਂ ਤੇ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਵੀ ਨਾਮਵਰ ਸ਼ਖਸ਼ੀਅਤਾਂ ਇਸ ਸਮਾਗਮ ਵਿਚ ਸ਼ਾਮਲ ਹੋਈਆਂ।