ਵਾਹਨ ਚਾਲਕਾਂ ’ਤੇ ਟਰੈਫਿਕ ਐੱਸਐੱਚਓ ਦੀ ਸਖ਼ਤ ਕਾਰਵਾਈ
ਟਰੈਫਿਕ ਐਸਐਚਓ ਅਮਨ ਸ਼ਰਮਾ ਦੀ ਸਖ਼ਤ ਕਾਰਵਾਈ, ਦੋ ਮੋਟਰਸਾਈਕਲ ਜ਼ਬਤ
Publish Date: Fri, 13 Mar 2026 08:08 PM (IST)
Updated Date: Fri, 13 Mar 2026 08:09 PM (IST)

ਦੋ ਮੋਟਰਸਾਈਕਲ ਜ਼ਬਤ, ਵਾਹਨਾਂ ਤੋਂ ਪ੍ਰੈਸ਼ਰ ਹਾਰਨ ਲਾਹੇ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼ਹਿਰ ਵਿਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫਿਕ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਟਰੈਫਿਕ ਐੱਸਐੱਚਓ ਅਮਨ ਸ਼ਰਮਾ ਦੀ ਅਗਵਾਈ ਹੇਠ ਟੀਮ ਨੇ ਖ਼ਾਸ ਚੈਕਿੰਗ ਮੁਹਿੰਮ ਚਲਾਈ। ਮੁਹਿੰਮ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਗਿਆ ਤੇ ਕਈ ਮੋਟਰਸਾਈਕਲ ਜ਼ਬਤ ਕੀਤੇ ਗਏ। ਚੈਕਿੰਗ ਦੌਰਾਨ ਮੋਟਰਸਾਈਕਲਾਂ ‘ਤੇ ਲੱਗੇ ਗੈਰਕਾਨੂੰਨੀ ਪ੍ਰੈਸ਼ਰ ਹਾਰਨ ਵੀ ਉਤਾਰੇ ਗਏ। ਇਸ ਦੇ ਨਾਲ ਹੀ ਪੁਲਿਸ ਨੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਰੋਕਿਆ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਨਾਬਾਲਿਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦਿੱਤਾ ਜਾਵੇ। ਟਰੈਫਿਕ ਐੱਸਐੱਚਓ ਅਮਨ ਸ਼ਰਮਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰ ਕਰਨ। ਨਾਬਾਲਗਾਂ ਨੂੰ ਵਾਹਨ ਚਲਾਉਣ ਦੇਣ ਵਾਲੇ ਮਾਪਿਆਂ ‘ਤੇ ਵੀ ਹੋ ਸਕਦੀ ਹੈ ਕਾਰਵਾਈ ਟਰੈਫਿਕ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਜੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਮੋਟਰਸਾਈਕਲ ਜਾਂ ਹੋਰ ਵਾਹਨ ਚਲਾਉਂਦੇ ਪਾਏ ਗਏ ਤਾਂ ਸਿਰਫ਼ ਬੱਚਿਆਂ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਪਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਐੱਸਐੱਚਓ ਸ਼ਰਮਾ ਨੇ ਮਾਪਿਆਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਦਿਓ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਟਰੈਫਿਕ ਪ੍ਰਬੰਧ ਨੂੰ ਸੁਚੱਜਾ ਬਣਾਉਣ ਲਈ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਆਗੇ ਵੀ ਜਾਰੀ ਰਹਿਣਗੀਆਂ।