- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੱਕਰ ਇੰਨੀ ਜ਼ਬਰਦਸਤ ਸੀ ਕਿ ਮਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਿਆਦਾ ਖੂਨ ਵਹਿਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਟਰੱਕ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੁਖਪਾਲ ਸਿੰਘ ਹੁੰਦਲ/ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ, ਕਪੂਰਥਲਾ/ਬੇਗੋਵਾਲ। ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ’ਤੇ ਬੀਤੀ ਸ਼ਾਮ ਵਾਪਰੇ ਦਰਦਨਾਕ ਸੜਕ ਹਾਦਸੇ ’ਚ 26 ਸਾਲਾ ਬਾਈਕ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਚੌਲਾਂ ਦੀਆਂ ਬੋਰੀਆਂ ਨਾਲ ਭਰੇ ਟਰੱਕ ਅਤੇ ਬਾਈਕ ਵਿਚਕਾਰ ਹੋਇਆ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ, ਵਾਸੀ ਪਿੰਡ ਤਲਵੰਡੀ ਕੂਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਆਪਣੇ ਪਿੰਡ ਵਾਪਸ ਆਇਆ ਸੀ।
ਨਡਾਲਾ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਡਾਲਾ-ਬੇਗੋਵਾਲ ਰੋਡ ’ਤੇ ਟਰੱਕ ਨੰਬਰ PB-11-AM-6550 ਅਤੇ ਕੇਟੀਐੱਮ ਬਾਈਕ ਨੰਬਰ PB-70-F-2286 ਦੀ ਟੱਕਰ ਹੋ ਗਈ ਹੈ। ਦੱਸਿਆ ਗਿਆ ਹੈ ਕਿ ਟਰੱਕ ਸ਼ੈਲਰ ਤੋਂ ਚੌਲਾਂ ਦੀਆਂ ਬੋਰੀਆਂ ਲੈ ਕੇ ਜਾ ਰਿਹਾ ਸੀ, ਜਦਕਿ ਮਨਪ੍ਰੀਤ ਸਿੰਘ ਨਡਾਲਾ ਤੋਂ ਆਪਣੇ ਪਿੰਡ ਤਲਵੰਡੀ ਕੂਕਾ ਵੱਲ ਜਾ ਰਿਹਾ ਸੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਜ਼ਿਆਦਾ ਖੂਨ ਵਹਿਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਟਰੱਕ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿੰਡ ਤਲਵੰਡੀ ਕੂਕਾ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਪਿੰਡ ਵਾਪਸ ਆਇਆ ਸੀ। ਨੌਜਵਾਨ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਹਾਦਸੇ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਨ ਅਤੇ ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।