ਸਵ. ਬਲਵਿੰਦਰ ਸਿੰਘ ਸੰਧੂ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ
ਸਵ: ਬਲਵਿੰਦਰ ਸਿੰਘ ਸੰਧੂ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ
Publish Date: Mon, 16 Feb 2026 08:11 PM (IST)
Updated Date: Mon, 16 Feb 2026 08:12 PM (IST)

ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ’ਚ ਪੁੱਜੇ ਸੰਤ-ਮਹਾਂਪੁਰਸ਼ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਵ. ਬਲਵਿੰਦਰ ਸਿੰਘ ਸੰਧੂ ਪੁੱਤਰ ਸਵ. ਮੋਹਨ ਸਿੰਘ ਸੰਧੂ ਆਹਲੀ ਕਲਾਂ, ਜੋਕਿ ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਥਾਵਾਚਕ ਕਰਨਜੀਤ ਸਿੰਘ ਆਹਲੀ, ਬਾਬਾ ਸੁਖਦੇਵ ਸਿੰਘ ਕਥਾਵਾਚਕ ਤੇ ਕੀਰਤਨੀ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿਚ ਸੰਤ-ਮਹਾਂਪੁਰਸ਼ ਉਨ੍ਹਾਂ ਦੇ ਗ੍ਰਹਿ ਪੁੱਜੇ, ਜਿਨ੍ਹਾਂ ਨੇ ਸਵਰਗੀ ਬਲਵਿੰਦਰ ਸਿੰਘ ਸੰਧੂ ਦੇ ਭਰਾਵਾਂ ਰਿਟਾਇਰਡ ਡੀਐੱਸਪੀ ਅਜੀਤ ਸਿੰਘ ਸੰਧੂ, ਸਾਬਕਾ ਸਰਪੰਚ ਜੋਗਿੰਦਰ ਸਿੰਘ ਸੰਧੂ, ਮੌਜੂਦਾ ਸਰਪੰਚ ਸ਼ਮਿੰਦਰ ਸਿੰਘ ਸੰਧੂ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸਪੁੱਤਰ ਰਣਜੋਧ ਸਿੰਘ ਸੰਧੂ ਤੇ ਸਮੁੱਚੇ ਸੰਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਾਬਾ ਬਿਧੀ ਚੰਦ ਦਲ ਸੰਪਰਦਾਇ ਦੇ 12ਵੇਂ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਰਣਜੋਧ ਸਿੰਘ ਸੰਧੂ ਨੂੰ ਸਿਰੋਪਾਓ ਵੀ ਬਖਸ਼ਿਸ਼ ਕੀਤਾ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਤੋਂ ਇਲਾਵਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜਸਭਾ, ਸੰਤ ਬਾਬਾ ਸੁਬੇਗ ਸਿੰਘ ਕਾਰ ਸੇਵਾ ਵਾਲੇ, ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ, ਬਾਬਾ ਪ੍ਰਤਾਪ ਸਿੰਘ ਝਾੜ ਸਾਹਿਬ ਵਾਲੇ, ਬਾਬਾ ਸੁਖਦੇਵ ਸਿੰਘ ਕਥਾਵਾਚਕ, ਬਾਬਾ ਹੀਰਾ ਸਿੰਘ ਸੁਲਤਾਨਪੁਰ ਲੋਧੀ, ਭਾਈ ਕਰਨਜੀਤ ਸਿੰਘ ਆਹਲੀ ਕਥਾਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਬੀਬੀ ਸਤਵੰਤ ਕੌਰ ਡਾਇਰੈਕਟਰ ਸਿੱਖਿਆ ਵਿਭਾਗ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਸਕੱਤਰ ਮਹਿੰਦਰ ਸਿੰਘ ਆਹਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਤੋਂ ਇਲਾਵਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਚੇਅਰਮੈਨ ਸੱਜਣ ਸਿੰਘ ਚੀਮਾ, ਰਾਣਾ ਹਰਦੀਪ ਸਿੰਘ ਇੰਚਾਰਜ ਭਾਜਪਾ ਹਲਕਾ ਸ਼ਾਹਕੋਟ, ਇੰਜੀ. ਸਵਰਨ ਸਿੰਘ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ ਆਦਿ ਨੇ ਵੀ ਸਵ. ਬਲਵਿੰਦਰ ਸਿੰਘ ਸੰਧੂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨੰਬਰਦਾਰ ਸਤਨਾਮ ਸਿੰਘ ਗਿੱਲ ਚੇਅਰਮੈਨ, ਦਿਲਬਾਗ ਸਿੰਘ ਐੱਮਡੀ, ਜਥੇ. ਰਣਜੀਤ ਸਿੰਘ ਆਹਲੀ ਖੁਰਦ, ਰਸ਼ਪਾਲ ਸਿੰਘ ਸੰਧੂ ਕਿਸਾਨ ਆਗੂ ਆਦਿ ਵੀ ਹਾਜ਼ਰ ਸਨ।