ਮਲਕੀਤ ਸਿੰਘ ਸਿੱਧੂ ਨੂੰ ਦਿੱਤੀਆਂ ਸ਼ਰਧਾਂਜਲੀਆਂ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ
Publish Date: Sat, 03 Oct 2026 08:09 PM (IST)
Updated Date: Sat, 03 Oct 2026 08:10 PM (IST)
--ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ : ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਦੇਬੀ, ਸਾਬਕਾ ਸਰਪੰਚ ਖੁਸਰੋਪੁਰ ਦੇ ਪਿਤਾ ਤੇ ਸਾਬਕਾ ਕੋਆਪ੍ਰੇਟਿਵ ਸੋਸਾਇਟੀ ਸੰਧੂ ਚੱਠਾ ਦੇ ਪ੍ਰਧਾਨ ਮਲਕੀਤ ਸਿੰਘ ਸਿੱਧੂ ਦੇ ਦੇਹਾਂਤ ’ਤੇ ਉਨ੍ਹਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਧਾਰਮਿਕ, ਸਮਾਜਿਕ ਤੇ ਰਾਜਸੀ ਸ਼ਖ਼ਸੀਅਤਾਂ ਤੋਂ ਇਲਾਵਾ ਰਿਸ਼ਤੇਦਾਰਾਂ, ਸਾਕ-ਸਬੰਧੀਆਂ, ਦੋਸਤਾਂ-ਮਿੱਤਰਾਂ ਤੇ ਪਿੰਡ ਵਾਸੀਆਂ ਨੇ ਮਰਹੂਮ ਮਲਕੀਤ ਸਿੰਘ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਮਾਹੌਲ ਗਮਗੀਨ ਰਿਹਾ ਤੇ ਹਾਜ਼ਰ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਰਧਾਂਜਲੀ ਸਮਾਗਮ ਵਿੱਚ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਲਕੀਤ ਸਿੰਘ ਸਿੱਧੂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੰਸਾਰ ਵਿੱਚ ਆਉਣਾ ਤੇ ਇੱਥੋਂ ਚਲੇ ਜਾਣਾ ਕੁਦਰਤ ਦਾ ਅਟੱਲ ਨਿਯਮ ਹੈ। ਆਪਣੇ ਕਿਸੇ ਕਰੀਬੀ ਦੇ ਵਿਛੋੜੇ ਦਾ ਦੁੱਖ ਪਰਿਵਾਰ ਲਈ ਬਹੁਤ ਵੱਡਾ ਹੁੰਦਾ ਹੈ, ਪਰ ਅਜਿਹੇ ਸਮੇਂ ਮਨੁੱਖ ਨੂੰ ਪਰਮਾਤਮਾ ਦੇ ਭਾਣੇ ਨੂੰ ਮੰਨ ਕੇ ਸਬਰ ਤੇ ਹੌਸਲੇ ਨਾਲ ਅੱਗੇ ਵਧਣਾ ਚਾਹੀਦਾ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਕਾਂਗਰਸ ਦਿਹਾਤੀ ਖੇਤਰ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਮੌਜੂਦਾ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ, ਸ਼ਿੰਗਾਰਾ ਸਿੰਘ ਕੁਲਾਰ ਨੇ ਵੀ ਮਲਕੀਤ ਸਿੰਘ ਸਿੱਧੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਪਹਿਲਾਂ ਸਵ. ਮਲਕੀਤ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਪਾਏ ਗਏ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਮਹਿਤਾਬ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਮੰਚ ਸੰਚਾਲਣ ਦੇ ਫਰਜ਼ ਭਾਈ ਮੁਖਤਿਆਰ ਸਿੰਘ ਵੱਲੋਂ ਅਦਾ ਕੀਤੇ ਗਏ। ਇਸ ਮੌਕੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਕਪੂਰਥਲਾ ਹਲਕੇ ਤੋਂ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਬਾਬਾ, ਬਾਬਾ ਬਲਦੇਵ ਕ੍ਰਿਸ਼ਨ ਸਿੰਘ ਗਿੱਲਾਂ ਵਾਲੇ, ਸੰਤ ਬਾਬਾ ਹਰਦਿਆਲ ਸਿੰਘ ਗਾਗਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲੇ, ਇੰਜੀ. ਗੁਰਨਾਮ ਸਿੰਘ ਬਾਜਵਾ ਸਾਬਕਾ ਐੱਸਡੀਓ ਬਿਜਲੀ ਬੋਰਡ, ਜਸਵੰਤ ਸਿੰਘ ਲਾਡੀ ਸਾਬਕਾ ਸਰਪੰਚ ਤਲਵੰਡੀ ਮਹਿਮਾ, ਗੁਰਪ੍ਰੀਤ ਸਿੰਘ ਗੋਪੀ ਆਰੀਆਂਵਾਲਾ, ਰਾਜ ਸਰਪੰਚ ਖੁਸਰੋਪੁਰ, ਨਰਿੰਦਰ ਸਿੰਘ ਖੁਸਰੋਪੁਰ ਸੀਨੀਅਰ ਆਗੂ ਵਾਰਿਸ ਪੰਜਾਬ, ਬੂਟਾ ਸਿੰਘ ਖੁਸਰੋਪੁਰ, ਬਲਜਿੰਦਰ ਸਿੰਘ, ਨੰਬਰਦਾਰ ਮਿਲਾਪ ਸਿੰਘ, ਨਿਰਮਲ ਸਿੰਘ ਵਲੈਤੀਆ, ਕੁਲਵੰਤ ਰਾਏ ਭੱਲਾ ਸਾਬਕਾ ਸਰਪੰਚ ਥਿੱਗਲੀ, ਤਰਲੋਚਨ ਸਿੰਘ ਗੋਸ਼ੀ ਸਾਬਕਾ ਸਰਪੰਚ ਸੁੰਨੜਵਾਲ, ਸੇਵਾ ਸਿੰਘ ਰਾਏ ਸਾਬਕਾ ਸਰਪੰਚ ਬਡਿਆਲਾ, ਮਾਸਟਰ ਸਰਵਣ ਸਿੰਘ ਸਿੱਧੂ ਸਾਬਕਾ ਪੰਚ ਸਿੱਧਵਾਂ ਦੋਨਾਂ, ਮਾਸਟਰ ਵਿਜੈ ਕੁਮਾਰ ਪੰਚ, ਬਲਜੀਤ ਸਿੰਘ ਅਹਿਆ ਤੇ ਮੋਹਣ ਸਿੰਘ ਆਦਿ ਹਾਜ਼ਰ ਸਨ। --ਸਹਿਕਾਰੀ ਤੇ ਸਮਾਜਿਕ ਸੇਵਾਵਾਂ ਨੂੰ ਕੀਤਾ ਯਾਦ ਇਸ ਮੌਕੇ ਬੁਲਾਰਿਆਂ ਨੇ ਮਲਕੀਤ ਸਿੰਘ ਸਿੱਧੂ ਵੱਲੋਂ ਆਪਣੇ ਜੀਵਨ ਦੌਰਾਨ ਨਿਭਾਈਆਂ ਸਮਾਜਿਕ ਤੇ ਸਹਿਕਾਰੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਸਾਦਗੀ, ਨਿਮਰਤਾ ਤੇ ਮਿਲਾਪੜੇ ਸੁਭਾਅ ਵਾਲੇ ਵਿਅਕਤੀ ਸਨ। ਸਾਬਕਾ ਕੋਆਪਰੇਟਿਵ ਸੋਸਾਇਟੀ ਸੰਧੂ ਚੱਠਾ ਦੇ ਪ੍ਰਧਾਨ ਵਜੋਂ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਹਿਕਾਰੀ ਖੇਤਰ ਨਾਲ ਜੁੜੇ ਲੋਕਾਂ ਨਾਲ ਨਜ਼ਦੀਕੀ ਸਬੰਧ ਬਣਾਏ ਰੱਖੇ। ਉਨ੍ਹਾਂ ਦੀ ਲੋਕਾਂ ਨਾਲ ਮਿਲਵਰਤਣ ਅਤੇ ਹਰ ਵਰਗ ਨਾਲ ਪਿਆਰ ਭਰੇ ਸਬੰਧਾਂ ਕਾਰਨ ਇਲਾਕੇ ਵਿੱਚ ਉਨ੍ਹਾਂ ਨੂੰ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਸੀ।