ਨਡਾਲਾ ਚੌਂਕ ’ਚ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ ਨਡਾਲਾ ਚੌਂਕ ’ਚ ਮੋਮਬੱਤੀਆਂ ਜਗਾ ਕੇ ਵਿਛੜੀਆਂ ਰੂਹਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
Publish Date: Thu, 05 Nov 2026 06:36 PM (IST)
Updated Date: Thu, 05 Nov 2026 06:38 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : 1984 ਦੇ ਸਿੱਖ ਕਤਲੇਆਮ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਨਿਰਦੋਸ਼ ਲੋਕਾਂ ਦੀ ਯਾਦ ਵਿੱਚ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਨਡਾਲਾ ਚੌਂਕ ਵਿਖੇ ਮੋਮਬੱਤੀਆਂ ਜਗਾ ਕੇ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ 1984 ਵਿੱਚ ਦਿੱਲੀ ਵਿਖੇ ਵਾਪਰਿਆ ਸਿੱਖ ਕਤਲੇਆਮ ਮਨੁੱਖਤਾ ਦੇ ਇਤਿਹਾਸ ਦਾ ਬੇਹੱਦ ਦੁਖਦਾਈ ਕਾਂਡ ਹੈ। ਉਨ੍ਹਾਂ ਕਿਹਾ ਕਿ ਪਹਿਲੀ, ਦੂਜੀ ਤੇ ਤੀਜੀ ਨਵੰਬਰ ਨੂੰ ਯੋਜਨਾਬੱਧ ਢੰਗ ਨਾਲ ਨਿਰਦੋਸ਼ ਸਿੱਖਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾਇਆ ਗਿਆ ਤੇ ਉਨ੍ਹਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਇਨ੍ਹਾਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਕੌਣ ਸੀ ਤੇ ਪੀੜਤ ਪਰਿਵਾਰਾਂ ਨੂੰ ਅੱਜ ਤੱਕ ਪੂਰਾ ਇਨਸਾਫ਼ ਕਿਉਂ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਇਨਸਾਫ਼ ਦੀ ਮੰਗ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਲੇ ਦੌਰ ਦੇ ਪੀੜਤਾਂ ਨੂੰ ਯਾਦ ਰੱਖਣ ਤੇ ਆਪਸੀ ਭਾਈਚਾਰਕ ਸਾਂਝ ਤੇ ਮਨੁੱਖਤਾ ਦਾ ਸੰਦੇਸ਼ ਦੇਣ। ਇਸ ਮੌਕੇ ਕੌਂਸਲਰ ਸੰਦੀਪ ਸੈਣੀ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ, ਨੰਬਰਦਾਰ ਵਿਲੀਅਮ, ਨੰਬਰਦਾਰ ਕੁਲਜੀਤ ਸਿੰਘ, ਸੰਦੀਪ ਕੁਮਾਰ ਨਡਾਲਾ, ਦਲਵਿੰਦਰ ਸਿੰਘ ਜਰਮਨੀ, ਲੱਖਾ ਲਹੌਰੀਆ, ਸਰਪੰਚ ਸਰਬਜੀਤ ਸਿੰਘ ਅੱਜੂ, ਸੰਨੀ ਨਡਾਲਾ, ਕਾਲੀ ਬਿਲਪੁਰ ਤੇ ਹੋਰ ਹਾਜ਼ਰ ਸਨ।