ਮਜ਼ਦੂਰ ਦਿਵਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਕ੍ਰਾਂਤੀਕਾਰੀ ਬਸਪਾ ਅੰਬੇਡਕਰ ਵੱਲੋਂ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਦੇ ਪਿੰਡ ਜੱਬੋਵਾਲ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਸ਼ਰਧਾਂਜਲੀ ਦਿਵਸ ਵਿੱਚ ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਜੱਬੋਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਜਬੋਵਾਲ ਨੇ ਕਿਹਾ ਕਿ ਸੈਂਕੜੇ ਸਾਲ ਪਹਿਲਾਂ ਵਿਸ਼ਵ ਭਰ ਦੇ ਮਜ਼ਦੂਰ ਗੁਲਾਮੀ ਵਾਲਾ ਜੀਵਨ ਬਤੀਤ ਕਰ ਰਹੇ ਸੀ ਅਤੇ ਕੰਮ ਕਰਨ ਦਾ ਕੋਈ ਟਾਈਮ ਨਹੀਂ ਸੀ 12 ਤੋਂ 16 ਘੰਟੇ ਕੰਮ ਕੀਤਾ ਜਾਂਦਾ ਸੀ ਦੁਨੀਆ ਭਰ ਦੇ ਮਜ਼ਦੂਰਾਂ ਨੇ 1 ਮਈ 1886 ਨੂੰ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਇੱਕ ਇਕੱਤਰਤਾ ਕੀਤੀ ਅਤੇ ਸੰਘਰਸ਼ ਸ਼ੁਰੂ ਕੀਤਾ ਕਿ ਇੱਕ ਦਿਨ ਵਿੱਚ ਕੰਮ ਦੇ 8 ਘੰਟੇ ਕੰਮ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਤੇ ਮਜ਼ਦੂਰਾਂ ਵਿਚਕਾਰ ਝੜਫਾਂ ਹੋਈਆਂ ਅਤੇ ਲਗਭਗ 100 ਮਜ਼ਦੂਰਾਂ ਦੀ ਮੌਤ ਹੋ ਗਈ ਤੇ ਬਹੁਤ ਸਾਰੇ ਜ਼ਖ਼ਮੀ ਵੀ ਹੋ ਗਏ ਅਤੇ ਕੁੱਝ ਮਜ਼ਦੂਰਾਂ ਦੀ ਮੌਤ ਤੋਂ ਬਾਅਦ ਦੁਨੀਆ ਵਿੱਚ ਇੱਕ ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਣ ਲੱਗਾ ਪਰ ਭਾਰਤ ਵਿੱਚ ਮਜ਼ਦੂਰ ਦਿਵਸ 1 ਮਈ 1923 ਨੂੰ ਮਨਾਇਆ ਜਾਣ ਲੱਗਾ, ਉਸ ਦਿਨ ਤੋਂ ਲੈ ਕੇ ਅੱਜ ਤੱਕ 1 ਮਈ ਨੂੰ ਦੇਸ਼ ਵਿੱਚ ਮਜ਼ਦੂਰ ਦਿਵਸ ਮਨਾਉਂਦੇ ਹਨ ਅਤੇ ਸ਼ਹੀਦ ਹੋਏ ਮਜ਼ਦੂਰਾਂ ਨੂੰ ਸ਼ਰਧਾਂਜਲੀਆਂ ਦਿੰਦੇ ਹਨ ਅਤੇ ਉਨ੍ਹਾਂ ਦਾ ਮਾਨ ਸਤਿਕਾਰ ਕਰਦੇ ਹਨ ਤੇ ਇਸ ਲੇਬਰ ਐਕਟ ਦੇ ਤਹਿਤ ਹੀ ਦੇਸ਼ ਭਰ ਵਿੱਚ 14 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਨਹੀਂ ਕਰ ਸਕਦੇ।
ਜੱਬੋਵਾਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਲੇਬਰ ਐਕਟ ਦਾ ਦੁਰਉਪਯੋਗ ਕਰ ਰਹੀਆਂ ਹਨ। ਮਜ਼ਦੂਰਾਂ ਦਾ ਵੱਡੀ ਪੱਧਰ ਤੇ ਸ਼ੋਸ਼ਣ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਮਿਨੀਅਮ ਵੇਜਜ ਐਕਟ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਰਹੀ ਅਤੇ ਕੇਂਦਰ ਦੀ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਨਾਲ ਬਹੁਤ ਧੱਕੇਸ਼ਾਹੀ ਕੀਤੀ ਹੈ ਅਤੇ ਮਨਰੇਗਾ ਮਜ਼ਦੂਰੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਦਾ ਦੇਸ਼ ਦੇ ਮਜ਼ਦੂਰਾਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਪਾਰਟੀ ਪ੍ਰਧਾਨ ਪ੍ਰਕਾਸ਼ ਸਿੰਘ ਜੱਬੋਵਾਲ ਤੋਂ ਇਲਾਵਾ ਹੋਰ ਵੀ ਪਾਰਟੀ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਨ੍ਹਾਂ ਸ਼ਰਧਾਂਜਲੀ ਦੇਣ ਵਾਲੇ ਆਗੂਆਂ ਵਿੱਚ ਜੱਬੋਵਾਲ ਤੋਂ ਇਲਾਵਾ ਤੀਰਥ ਸਿੰਘ ਪਧਰੀ ਤਰਨ ਤਾਰਨ, ਕੇਵਲ ਸਿੰਘ ਘਾਰੂ ਉਪ ਪ੍ਰਧਾਨ, ਬਲਦੇਵ ਸਿੰਘ ਮਨਿਆਲਾ ਜਨਰਲ ਸਕੱਤਰ, ਬਲਜਿੰਦਰ ਸਿੰਘ ਥਿੰਦ ਉਪ ਪ੍ਰਧਾਨ ਯੂਥ ਵਿੰਗ, ਸਤਨਾਮ ਸਿੰਘ ਮਲਸੀਆ ਸੈਕਟਰੀ, ਬੀਬੀ ਸ਼ਿੰਦਰ ਕੌਰ ਮਸੀਤਾਂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਬੀਬੀ ਅਮਰਜੀਤ ਕੌਰ ਮਹਿਲਾ ਵਿੰਗ ਪ੍ਰਧਾਨ ਸੁਲਤਾਨਪੁਰ ਲੋਧੀ, ਜੋਗਿੰਦਰ ਕੌਰ ਪ੍ਰਧਾਨ ਸ਼ਾਹਕੋਟ ਮਹਿਲਾ ਵਿੰਗ, ਕਰਨ ਕੁਮਾਰੀ ਜਨਰਲ ਸਕੱਤਰ ਸੁਲਤਾਨਪੁਰ ਲੋਧੀ ਅਤੇ ਹੋਰ ਵੀ ਬਹੁਤ ਸਾਰੇ ਵਰਕਰਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ।