ਹਾਜੀਪੁਰ ’ਚ ਦਸਤਾਰ ਸਿਖਲਾਈ ਕੈਂਪ ਸ਼ੁਰੂ
ਪਿੰਡ ਹਾਜੀਪੁਰ ਵਿੱਚ ਦਸਤਾਰ ਸਿਖਲਾਈ ਕੈਂਪ ਤੇ ਮੁਕਾਬਲਿਆਂ ਦੀ ਸ਼ੁਰੂਆਤ, ਬੱਚਿਆਂ ਨੇ ਦਿਖਾਇਆ ਜੋਸ਼
Publish Date: Sat, 21 Mar 2026 09:49 PM (IST)
Updated Date: Sat, 21 Mar 2026 09:52 PM (IST)

ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਹਿਊਮਨ ਰਾਇਟਸ ਪ੍ਰੈੱਸ ਕਲੱਬ (ਰਜਿ.) ਤੇ ਰਹਿਮਤ ਐੱਨਜੀਓ ਵੱਲੋਂ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਇਲਾਕਿਆਂ ਵਿਚ ਬੱਚਿਆਂ ਨੂੰ ਦਸਤਾਰ ਨਾਲ ਜੋੜਨ ਲਈ ਦਸਤਾਰ ਸਿਖਲਾਈ ਕੈਂਪ ਤੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੁਹਿੰਮ ਦੀ ਸ਼ੁਰੂਆਤ ਅੱਜ ਪਿੰਡ ਹਾਜੀਪੁਰ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਕੈਂਪ ਦੌਰਾਨ ਵੱਖ-ਵੱਖ ਵਰਗਾਂ ਵਿਚ ਦਸਤਾਰ ਬੰਨ੍ਹਣ ਦੇ ਮੁਕਾਬਲੇ ਕਰਵਾਏ ਗਏ। 13 ਸਾਲ ਦੀ ਉਮਰ ਵਰਗ ਵਿਚ ਯੁਵਰਾਜ ਸਿੰਘ ਪਹਿਲੇ, ਮਾਨਵਜੋਤ ਸਿੰਘ ਦੂਸਰੇ ਤੇ ਸਹਿਜਪ੍ਰੀਤ ਸਿੰਘ ਤੀਸਰੇ ਸਥਾਨ ਤੇ ਰਹੇ। ਦੁਮਾਲਾ ਮੁਕਾਬਲੇ ਵਿਚ ਅਰਸ਼ਦੀਪ ਕੌਰ ਨੇ ਪਹਿਲਾ, ਚੜ੍ਹਤ ਸਿੰਘ ਨੇ ਦੂਸਰਾ ਤੇ ਲਵਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਓਪਨ ਵਰਗ ਵਿਚ ਲਵਪ੍ਰੀਤ ਸਿੰਘ ਪਹਿਲੇ, ਗਰਤੇਜ ਸਿੰਘ ਦੂਸਰੇ ਤੇ ਚਮਕੌਰ ਸਿੰਘ ਤੀਸਰੇ ਸਥਾਨ ਤੇ ਰਹੇ। ਇਸ ਮੌਕੇ ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਪੰਨੂ, ਭਜਨ ਸਿੰਘ ਸਰਪੰਚ ਹਾਜੀਪੁਰ, ਸਰਵਣ ਸਿੰਘ ਸਾਬਕਾ ਸਰਪੰਚ ਸਰਦੁਲਾਪੁਰ, ਜਸਵਿੰਦਰ ਸਿੰਘ ਗੁਰਦੁਆਰਾ ਪ੍ਰਧਾਨ, ਕੁਲਵੰਤ ਸਿੰਘ, ਕੋਮਲਦੀਪ ਸਿੰਘ, ਸੁਖਦੇਵ ਸਿੰਘ, ਰਣਬੀਰ ਸਿੰਘ, ਜਸਬੀਰ ਸਿੰਘ ਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਬੱਚਿਆਂ ਵਿਚ ਦਸਤਾਰ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਿਆ ਜਾ ਰਿਹਾ ਹੈ।