32.50 ਗ੍ਰਾਮ ਹੈਰੋਇਨ ਤੇ 33 ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ 32.50 ਗ੍ਰਾਮ ਹੈਰੋਇਨ ਤੇ 33 ਨਸ਼ੀਲੀਆਂ ਗੋਲੀਆਂ ਸਮੇਤ 2 ਮੁਲਜ਼ਮ ਕਾਬੂ
Publish Date: Sat, 12 Sep 2026 07:27 PM (IST)
Updated Date: Sat, 12 Sep 2026 07:29 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੁਲਤਾਨਪੁਰ ਲੋਧੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ 32.50 ਗ੍ਰਾਮ ਹੈਰੋਇਨ ਤੇ 33 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਥਾਣਾ ਸੁਲਤਾਨਪੁਰ ਲੋਧੀ ਦੇ ਮੁੱਖ ਅਫ਼ਸਰ ਇੰਸਪੈਕਟਰ ਦਵਿੰਦਰਪਾਲ ਦੀਆਂ ਟੀਮਾਂ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲੇ ਮਾਮਲੇ ਵਿੱਚ ਪੁਲਿਸ ਪਾਰਟੀ ਨੇ 21.40 ਗ੍ਰਾਮ ਹੈਰੋਇਨ ਤੇ 17 ਨਸ਼ੀਲੀਆਂ ਗੋਲੀਆਂ ਸਮੇਤ ਰਵਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 3 ਮੱਲਾਂਵਾਲਾ, ਹਾਲ ਵਾਸੀ ਲਾਟੀਆਂਵਾਲ ਨੂੰ ਕਾਬੂ ਕੀਤਾ। ਇਹ ਕਾਰਵਾਈ ਏਐੱਸਆਈ ਬਲਵਿੰਦਰ ਸਿੰਘ ਇੰਚਾਰਜ ਚੌਂਕੀ ਮੋਠਾਂਵਾਲਾ, ਸਮੇਤ ਪੁਲਿਸ ਪਾਰਟੀ ਵੱਲੋਂ ਪਿੰਡ ਲਾਟੀਆਂਵਾਲ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਕੀਤੀ ਗਈ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ ਨੰਬਰ 196 ਮਿਤੀ 09-09-2026 ਅਧੀਨ ਧਾਰਾ 21, 22, 61/85 ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਥਿਤ ਤੌਰ ’ਤੇ ਦੱਸਿਆ ਕਿ ਉਹ ਨਸ਼ਾ ਪਿੰਡ ਲਾਲੜੂ ਤੋਂ ਲਿਆ ਕੇ ਅੱਗੇ ਵੇਚਦਾ ਸੀ। ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਸੁਲਤਾਨਪੁਰ ਲੋਧੀ ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ 11.10 ਗ੍ਰਾਮ ਹੈਰੋਇਨ ਤੇ 16 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਇਸ ਮਾਮਲੇ ਵਿੱਚ ਵੀ ਪੁਲਿਸ ਵੱਲੋਂ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਐੱਸਐੱਚਓ ਇੰਸਪੈਕਟਰ ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।