20 ਗ੍ਰਾਮ ਹੈਰੋਇਨ ਸਣੇ ਦੋ ਕਾਬੂ, ਮਾਮਲਾ ਦਰਜ
20 ਗ੍ਰਾਮ ਹੈਰੋਇਨ ਸਣੇ ਦੋ ਆਰੋਪੀ ਕਾਬੂ ਮਾਮਲਾ ਦਰਜ
Publish Date: Tue, 28 Apr 2026 09:02 PM (IST)
Updated Date: Tue, 28 Apr 2026 09:04 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 20 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਸੇਵਾ ਕੇਂਦਰ ਬਾਬਾ ਗਧੀਆ ਕੋਲ ਪੁੱਜੇ ਤਾਂ ਅਨਾਜ ਮੰਡੀ ਫਗਵਾੜਾ ਵੱਲੋਂ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਏ। ਜਦੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਵਨ ਕੁਮਾਰ ਪੁੱਤਰ ਗਿਰਧਾਰੀ ਲਾਲ ਤੇ ਪ੍ਰੇਮ ਸ਼ਾਹ ਪੁੱਤਰ ਰਾਮ ਲੁਭਾਇਆ ਦੋਵੇਂ ਵਾਸੀ ਬਾਬਾ ਗਧੀਆ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।