ਅਜੈ ਕਨੌਜੀਆ, ਕਪੂਰਥਲਾ : ਥਾਣਾ ਸਿਟੀ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਖਿਲਾਫ ਗੈਬਲਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਸਵਰਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਰਮਨੀਕ ਚੌਂਕ ਕੋਲ ਮੌਜੂਦ ਸਨ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸੁਸ਼ੀਲ ਕੁਮਾਰ ਉਰਫ ਕਾਕਾ ਪੁੱਤਰ ਨਗੀਨਾ ਵਾਸੀ ਮੁਹੱਲਾ ਮਲਕਾਣਾ ਦੱੜੇ-ਸੱਟੇ ਦਾ ਕੰਮ ਕਰਦਾ ਹੈ ਤੇ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਸਨੂੰ ਕਾਬੂ ਕੀਤਾ ਜਾ ਸਕਦਾ ਹੈ। ਜਿਸ 'ਤੇ ਕਾਰਵਾਈ ਕਰਦੇ ਹੋਏ ਮੌਕੇ 'ਤੇ ਰੇਡ ਕੀਤੀ ਤਾਂ ਦੋਸ਼ੀ ਸੁਸ਼ੀਲ ਕੁਮਾਰ ਨੂੰ ਦੱੜਾ ਸੱਟਾ ਲਗਵਾਉਂਦੇ ਹੋਏ ਕਾਬੂ ਕੀਤਾ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਥਾਣਾ ਸਿਟੀ ਦੀ ਪੁਲਿਸ ਨੇ ਇਕ ਹੋਰ ਮਾਮਲਾ ਦੱੜਾ-ਸੱਟਾ ਲਗਾਉਣ ਵਾਲੇ ਨੌਜਵਾਨ ਖ਼ਿਲਾਫ਼ ਦਰਜ ਕੀਤਾ। ਏਐੱਸਆਈ ਸਵਰਨ ਸਿੰਘ ਨੇ ਦੱਸਿਆ ਕਿ ਨਿਰਵੈਲ ਸਿੰਘ ਉਰਫ ਪ੍ਰਦੀਪ ਸਿੰਘ ਪੁੱਤਰ ਤੱਜਾ ਸਿੰਘ ਵਾਸੀ ਮੁੱਹਲਾ ਮਹਿਤਾਬਗੜ੍ਹ ਨੂੰ ਦੱੜਾ-ਸੱਟਾ ਲਗਵਾਉਣ ਦੇ ਦੋਸ਼ 'ਚ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀ ਚਾਰਬੱਤੀ ਚੌਕ ਮੌਜੂਦ ਸੀ ਕਿ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਉਕਤ ਦੋਸ਼ੀ, ਜੋ ਕਿ ਦੜਾ-ਸੱਟਾ ਲਗਾ ਰਿਹਾ ਹੈ। ਮੌਕਾ 'ਤੇ ਰੇਡ ਕਰ ਕੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਬਾਅਦ 'ਚ ਦੋਵਾਂ ਮੁਲਜ਼ਮਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।