ਜੇਐੱਨਐੱਨ, ਕਪੂਰਥਲਾ : ਥਾਣਾ ਸਿਟੀ ਦੀ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਦੋਵਾਂ ਨੌਜਵਾਨਾਂ ਦੇ ਪਿਤਾ ਪੁਲਿਸ ਵਿਭਾਗ 'ਚ ਏਐੱਸਆਈ ਦੇ ਅਹੁਦੇ 'ਤੇ ਤਾਇਨਾਤ ਹਨ। ਦੋਵਾਂ ਦੋਸ਼ੀਆਂ ਕੋਲੋਂ ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਉਹ ਗਰਾਰੀ ਚੌਕ 'ਚ ਤਾਇਨਾਤ ਸਨ। ਇਸ ਦੌਰਾਨ ਮੁਖਬਰ ਦੀ ਸੂਚਨਾ 'ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਦੀ ਪਛਾਣ ਮਨਦੀਪ ਸਿੰਘ ਉਰਫ ਮਨੀ ਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਦੋਵਾਂ ਨੇ ਇਕ ਮੰਨਿਆ ਕਿ ਉਨ੍ਹਾਂ ਨੇ ਇਕ ਮੋਟਰਸਾਈਕਲ ਤੇ ਮੋਬਾਈਲ ਦੇਵੀ ਤਲਾਬ ਕੋਲੋਂ ਲੁੱਟਿਆ ਸੀ। ਜਾਂਚ 'ਚ ਪਤਾ ਲੱਗਾ ਹੈ ਕਿ ਦੋਵਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਦਾ ਮਾਮਲਾ ਦਰਜ ਹੈ। ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।