100 ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਕਾਬੂ
100 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Publish Date: Sat, 07 Feb 2026 09:34 PM (IST)
Updated Date: Sat, 07 Feb 2026 09:35 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੇ ਥਾਣਾ ਸਦਰ ਤੇ ਥਾਣਾ ਸਤਨਾਮਪੁਰਾ ਵਿਖੇ ਵੱਖ-ਵੱਖ ਮਾਮਲਿਆਂ ’ਚ ਦੋ ਵਿਅਕਤੀਆਂ ਨੂੰ ਕਾਬੂ ਕਰਕੇ 100 ਨਸ਼ੇ ਵਾਲੀਆਂ ਗੋਲੀਆਂ ਸਮੇਤ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪਹਿਲੇ ਮਾਮਲੇ ਵਿਚ ਏਐੱਸਆਈ ਜਸਵਿੰਦਰ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਢੱਕ ਪੰਡੋਰੀ ਸਾਈਡ ਨੂੰ ਜਾ ਰਹੇ ਸੀ ਤਾਂ ਮੋਨਾ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ। ਉਸ ਨੂੰ 55 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 45 ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਜਾ ਰਹੇ ਸੀ ਤਾਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਯਕਦਮ ਘਬਰਾ ਗਿਆ ਤੇ ਜੇਬ ਵਿਚ ਪਾਇਆ ਮੋਮੀ ਲਿਫਾਫਾ ਬਾਹਰ ਸੁੱਟ ਕੇ ਭੱਜਣ ਲੱਗਾ। ਉਸ ਨੂੰ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਉਸ ਕੋਲੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਡੇਵਿਡ ਵਾਸੀ ਸਲਾਰਪੁਰ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।