12 ਗ੍ਰਾਮ ਹੈਰੋਇਨ ਸਣੇ ਦੋ ਕਾਬੂ, ਮਾਮਲਾ ਦਰਜ
12 ਗ੍ਰਾਮ ਹੈਰੋਇਨ ਸਣੇ ਦੋ ਕਾਬੂ ਮਾਮਲਾ ਦਰਜ
Publish Date: Tue, 31 Mar 2026 06:38 PM (IST)
Updated Date: Tue, 31 Mar 2026 06:40 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 12 ਗ੍ਰਾਮ ਹੈਰੋਇਨ ਸਣੇ ਦੋ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਦੁਸਾਂਝਾ ਗੇਟ ਫਗਵਾੜੇ ਸਾਹਮਣੇ ਪੁੱਜੇ ਤਾਂ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ। ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਤਾਂ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਿਟੀ ਫਗਵਾੜਾ ਵਿਖੇ ਦੋਵੇਂ ਮੁਲਜ਼ਮਾਂ ਪ੍ਰਿੰਸ ਕੁਮਾਰ ਪੁੱਤਰ ਮੁਕੇਸ਼ ਰਾਏ ਵਾਸੀ ਪਟਨਾ ਬਿਹਾਰ ਤੇ ਜਸਪਾਲ ਉਰਫ ਜੱਸੀ ਪੁੱਤਰ ਰਾਜਕੁਮਾਰ ਵਾਸੀ ਨਾਨਕ ਨਗਰੀ ਚਹੇੜੂ ਦੋਨਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।