16 ਗ੍ਰਾਮ ਹੈਰੋਇਨ ਸਣੇ ਦੋ ਕਾਬੂ
16 ਗ੍ਰਾਮ ਹੈਰੋਇਨ ਸਣੇ ਦੋ ਕਾਬੂ
Publish Date: Fri, 12 Dec 2025 07:10 PM (IST)
Updated Date: Fri, 12 Dec 2025 07:12 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਫਗਵਾੜਾ ਵਿਖੇ 16 ਗ੍ਰਾਮ ਹੈਰੋਇਨ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਭੈੜੇ ਅਨਸਰਾਂ ਦੀ ਭਾਲ ਵਿਚ ਨਾਨਕ ਨਗਰੀ ਬਰਗਰ ਕਿੰਗ ਮਹੇੜ ਸਾਈਡ ਨੂੰ ਜਾ ਰਹੇ ਸੀ ਤਾਂ ਇਕ ਮੋਟਰਸਾਈਕਲ ’ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਦੋਵੇਂ ਪੁਲਿਸ ਪਾਰਟੀ ਨੂੰ ਆਉਂਦਿਆਂ ਦੇਖ ਕੇ ਘਬਰਾ ਗਏ ਤੇ ਵਾਪਸ ਮੁੜਨ ਲੱਗੇ। ਏਐਸਆਈ ਨੇ ਸ਼ੱਕ ਦੀ ਬਿਨ੍ਹਾ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਤਾਂ ਉਨ੍ਹਾਂ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ। ਏਐੱਸਆਈ ਰਕੇਸ਼ ਕੁਮਾਰ ਨੇ ਦੱਸਿਆ ਕਿ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਸਪਾਲ ਸਿੰਘ ਵਾਸੀ ਢਿੱਲਵਾਂ ਹਾਲ ਵਾਸੀ ਬੈਰੋਵਾਲ ਜ਼ਿਲ੍ਹਾ ਤਰਨ ਤਾਰਨ, ਯੁੱਧਵੀਰ ਸਿੰਘ ਉਰਫ ਮਨੀ ਪੁੱਤਰ ਮੇਜਰ ਸਿੰਘ ਵਾਸੀ ਮਿਆਣੀ ਬਾਕਰਪੁਰ ਥਾਣਾ ਢਿੱਲਵਾਂ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ।