40 ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਕਾਬੂ
40 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Publish Date: Sat, 31 Jan 2026 06:49 PM (IST)
Updated Date: Sat, 31 Jan 2026 06:52 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਦੋ ਨੌਜਵਾਨਾਂ ਨੂੰ 40 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਭੈੜੇ ਅੰਸਰਾਂ ਦੀ ਭਾਲ ਲਈ ਉਹ ਮਾਨ ਰਿਜ਼ੋਰਟ ਨਜ਼ਦੀਕ ਮੌਜੂਦ ਸਨ ਤਾਂ ਦੋ ਮੋਨੇ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਨੂੰ ਆਉਂਦਾ ਵੇਖ ਕੇ ਹੱਥ ਵਿਚ ਫੜੇ ਮੋਮੀ ਲਿਫਾਫੇ ਨੂੰ ਸੁੱਟ ਕੇ ਖਿਸਕਣ ਲੱਗੇ। ਏਐਸਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਦੋਵੇਂ ਮੁਲਜ਼ਮ ਗਗਨਦੀਪ ਉਰਫ ਗਗਨੀ ਪੁੱਤਰ ਚਮਨ ਲਾਲ ਵਾਸੀ ਚਾਚੋਕੀ, ਰਾਮ ਉਰਫ ਟੀਟਾ ਪੁੱਤਰ ਗੇਬੀ ਵਾਸੀ ਛੱਜ ਕਲੋਨੀ ਫਗਵਾੜਾ ਨੂੰ ਕਾਬੂ ਕਰਕੇ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ।