50 ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਕਾਬੂ
50 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Publish Date: Mon, 23 Feb 2026 06:51 PM (IST)
Updated Date: Mon, 23 Feb 2026 06:55 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 50 ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ। ਥਾਣਾ ਸਿਟੀ ਫਗਵਾੜਾ ਦੇ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਭੈੜੇ ਅੰਸਰਾਂ ਦੀ ਭਾਲ ਲਈ ਪੇਪਰ ਚੌਕ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਕੀਤੀ ਕਿ ਕੁਲਦੀਪ ਚੰਦ ਪੁੱਤਰ ਮਹਿੰਦਰ ਪਾਲ ਵਾਸੀ ਸਰਹਾਲੀ ਥਾਣਾ ਜਮਸ਼ੇਰ ਜ਼ਿਲ੍ਹਾ ਜਲੰਧਰ ਤੇ ਅਜੇ ਕੁਮਾਰ ਪੁੱਤਰ ਪਰਮਜੀਤ ਵਾਸੀ ਖਲਵਾੜਾ ਥਾਣਾ ਸਦਰ ਫਗਵਾੜਾ ਬਿਨਾਂ ਕਿਸੇ ਡਾਕਟਰੀ ਪਰਚੀ ਦੇ ਸਿਵਲ ਹਸਪਤਾਲ ਫਗਵਾੜਾ ਨੇੜੇ ਨਸ਼ੇ ਵਾਲੀਆਂ ਗੋਲੀਆਂ ਵੇਚ ਰਹੇ ਹਨ। ਮੁਖਬਰ ਵੱਲੋਂ ਦਿੱਤੀ ਗਈ ਇਤਲਾਹ ’ਤੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।