ਕਰਾਈਮ ਰਿਪੋਰਟਰ, ਕਪੂਰਥਲਾ : ਥਾਣਾ ਸੁਭਾਨਪੁਰ ਦੀ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਟੀਕਿਆਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸੁਭਾਨਪੁਰ ਦੇ ਐੱਸਐੱਚਓ ਜਸਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਦੇਵ ਸਿੰਘ ਪੁਲਿਸ ਪਾਰਟੀ ਨਾਲ ਨਸ਼ਾ ਤਸਕਰਾਂ ਦੀ ਤਲਾਸ਼ੀ ਵਿਚ ਸੁਭਾਨਪੁਰ ਤੋਂ ਰਮੀਦੀ, ਵਿਜੋਲਾ, ਹੰਬੋਵਾਲ ਆਦਿ ਵੱਲ ਗਸ਼ਤ 'ਤੇ ਸਨ ਕਿ ਜਦੋਂ ਪੁਲਿਸ ਪਾਰਟੀ ਗੁਰਦੁਆਰਾ ਸੰਤਸਰ ਦੇ ਨਜ਼ਦੀਕ ਪਹੁੰਚੀ ਤਾਂ ਗੁਰਦੁਆਰਾ ਸੰਤਸਰ ਵਲੋਂ ਇਕ ਜੈੱਨ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਕਾਰ ਸਵਾਰਾਂ ਤੋਂ ਨਾਮ ਪਤਾ ਪੁੱਿਛਆ ਤਾਂ ਉਨ੍ਹਾਂ ਨੇ ਆਪਣਾ ਨਾਮ ਦਲੀਪ ਸਿੰਘ ਉਰਫ ਦੀਪਾ ਵਾਸੀ ਡੋਗਰਾਂਵਾਲ, ਸੁਖਪਾਲ ਸਿੰਘ ਵਾਸੀ ਸੁਭਾਨਪੁਰ ਦੱਸਿਆ। ਤਲਾਸ਼ੀ ਕਰਨ 'ਤੇ ਉਨ੍ਹਾਂ ਕੋਲੋਂ 14 ਨਸ਼ੀਲੇ ਟੀਕੇ ਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ। ਸੂਚਨਾ ਮਿਲਣ 'ਤੇ ਏਐੱਸਆਈ ਸੋਮਨਾਥ ਨੇ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਭਾਨਪੁਰ ਵਿਚ ਮਾਮਲਾ ਦਰਜ ਕਰ ਲਿਆ ਹੈ।