ਅਜੈ ਕਨੌਜੀਆ, ਕਪੂਰਥਲਾ : ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ 180 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਵੇਈਂ ਪੁਆਇੰਟ ਟਿੱਬਾ ਦੇ ਨਜ਼ਦੀਕ ਮੌਜੂਦ ਸੀ ਤਾਂ ਅਚਾਨਕ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਜਦੋਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕਿਆ ਤਾਂ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਵਿੱਕੀ ਪੁੱਤਰ ਮਿੱਕਾ ਵਾਸੀ ਬੂਲਪੁਰ ਥਾਣਾ ਤਲਵੰਡੀ ਚੌਧਰੀਆਂ ਦੱਸਿਆ। ਜਦੋਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਚੈਕਿੰਗ ਕੀਤੀ ਤਾਂ ਮੁਲਜ਼ਮ ਪਾਸੋਂ 180 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਦੇ ਖਿਲਾਫ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ 160 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਐੱਚਸੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਡੋਲਾ ਨੇੜੇ ਟਾਇਲ ਫੈਕਟਰੀ ਕੋਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਜਦੋਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕਿਆ ਤਾਂ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਸ਼ਨੀ ਕੁਮਾਰ ਉਰਫ ਸੋਨੂੰ ਪੁੱਤਰ ਪ੍ਰਕਾਸ਼ ਵਾਸੀ ਗੁਰੂ ਰਾਮਦਾਸ ਨਗਰ ਦੱਸਿਆ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋ 160 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।