ਕਰਾਈਮ ਰਿਪੋਰਟਰ, ਕਪੂਰਥਲਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਪਤੀ-ਪਤਨੀ 'ਤੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਭੈੜੇ ਅਨਸਰਾਂ ਦੀ ਤਲਾਸ਼ ਦੇ ਸਬੰਧ ਵਿਚ ਪਿੰਡ ਕੋਕਲਪੁਰ ਮੌਜੂਦ ਸੀ ਤਾਂ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨੋਹਰ ਲਾਲ ਪੁੱਤਰ ਦਰਸੂ ਅਤੇ ਬੀਰੋ ਪਤਨੀ ਮਨੋਹਰ ਲਾਲ ਵਾਸੀ ਪਿੰਡ ਕੋਕਲਪੁਰ ਜੋ ਕਿ ਅੰਗਰੇਜੀ ਸ਼ਾਰਾਬ ਪੰਜਾਬ ਮਾਰਕਾ ਵੇਚਣ ਦਾ ਘਰ ਵਿਚ ਹੀ ਧੰਦਾ ਕਰਦੇ ਹਨ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਕਾਫੀ ਮਾਤਰਾ ਵਿਚ ਅੰਗਰੇਜੀ ਸ਼ਰਾਬ ਬਰਾਮਦ ਹੋ ਸਕਦੀ ਹੈ। ਜਿਸ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਛਾਪੇਮਾਰੀ ਦੌਰਾਨ ਅੰਗਰੇਜੀ ਸ਼ਰਾਬ ਬਰਾਮਦ ਕੀਤੀ ਪਤੀ-ਪਤਨੀ ਨਾਜਾਇਜ਼ ਸ਼ਰਾਬ ਵੇਚਣ ਦਾ ਮਾਮਲਾ ਵੀ ਦਰਜ ਕਰ ਲਿਆ ਹੈ।