ਕਰਾਈਮ ਰਿਪੋਰਟਰ, ਕਪੂਰਥਲਾ : ਥਾਣਾ ਿਢੱਲਵਾਂ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਝਾੜੀਆਂ ਪਿੱਛੇ ਨਸ਼ਾ ਕਰਦੇ ਹੋਏ ਕਾਬੂ ਕੀਤਾ ਹੈ। ਦੋਵਾਂ ਮੁਲਜ਼ਮਾਂ ਖਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਣਯੋਗ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਸਬ-ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਹਰਵੰਤ ਸਿੰਘ ਤੇ ਪੁਲਿਸ ਟੀਮ ਗਸ਼ਤ 'ਤੇ ਸੀ, ਜਦੋਂ ਪੁਲਿਸ ਟੀਮ ਿਢੱਲਵਾਂ ਦਾਣਾ ਮੰਡੀ ਤੋਂ ਮਿਆਣੀ ਅੱਡਾ ਵੱਲ ਜਾ ਰਹੀ ਸੀ ਤਾਂ ਰੇਲਵੇ ਫਾਟਕ ਤੋਂ ਪਿੱਛੇ ਸੜਕ ਦੇ ਖੱਬੇ ਪਾਸੇ ਖੇਤਾਂ ਦੀਆਂ ਝਾੜੀਆਂ ਪਿੱਛੇ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਦਿੱਖੇ। ਪੁਲਿਸ ਟੀਮ ਨੇ ਉਨ੍ਹਾਂ ਕੋਲ ਜਾ ਕੇ ਦੇਖਿਆ ਤਾਂ ਉਹ ਨਸ਼ਾ ਕਰ ਰਹੇ ਸਨ। ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਨਸ਼ਾ ਵਿਚ ਇਸਤੇਮਾਲ ਕੀਤੀ ਜਾ ਰਹੀ ਪੰਨੀ, ਨਲੀ ਅਤੇ ਲਾਈਟਰ ਬਰਾਮਦ ਹੋਇਆ ਹੈ। ਦੋਵਾਂ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।