ਨਸ਼ਾ ਕਰਦੇ ਦੋ ਮੁਲਜ਼ਮ ਕਾਬੂ, ਮਾਮਲਾ ਦਰਜ
ਨਸ਼ਾ ਕਰਦੇ ਦੋ ਆਰੋਪੀ ਕਾਬੂ ਮਾਮਲਾ ਦਰਜ
Publish Date: Sun, 19 Apr 2026 08:01 PM (IST)
Updated Date: Sun, 19 Apr 2026 08:03 PM (IST)
ਆਸ਼ੀਸ਼ ਸ਼ਰਮਾ, ਪੰਜਾਬੀ ਜਾਗਰਣ, ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨਸ਼ਾ ਕਰਦੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਏਐੱਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਦੀ ਭਾਲ ਲਈ ਉਨ੍ਹਾਂ ਨੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਪੁਰਾਣਾ ਦਾਣਾ ਮੰਡੀ ਚੌਂਕ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਕੀਤੀ ਕਿ ਪੁਰਾਣੀ ਜੇਲ੍ਹ ਬੰਗਾ ਰੋਡ ਫਗਵਾੜਾ ਵਿਖੇ ਦੋ ਨੌਜਵਾਨ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਹੇ ਹਨ। ਜਦੋਂ ਮੁਖਬਰ ਦੀ ਇਤਲਾਹ ’ਤੇ ਮੌਕੇ ’ਤੇ ਜਾ ਕੇ ਜਾਂਚ ਕੀਤੀ ਤਾਂ ਦੋ ਨੌਜਵਾਨਾਂ ਨੂੰ ਨਸ਼ਾ ਕਰਦਿਆਂ ਪਾਇਆ ਗਿਆ। ਜਿਨ੍ਹਾਂ ਦੀ ਪਛਾਣ ਅਭਿਸ਼ੇਕ ਉਰਫ ਅਵੀ ਪੁੱਤਰ ਕੁਲਵੰਤ ਰਾਏ ਵਾਸੀ ਪ੍ਰੀਤ ਨਗਰ, ਅੰਮ੍ਰਿਤ ਪਾਲ ਸਿੰਘ ਉਰਫ ਅੰਮ੍ਰਿਤ ਪੁੱਤਰ ਓਂਕਾਰ ਸਿੰਘ ਵਾਸੀ ਹਦੀਆਬਾਦ ਕਾਲੋਨੀ ਸਤਨਾਮਪੁਰਾ ਨੂੰ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।