ਅਜੈ ਕਨੌਜੀਆ, ਕਪੂਰਥਲਾ : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 260 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਡੱਲਾ ਰੋਡ ਸੁਲਤਾਨਪੁਰ ਲੋਧੀ ਤੋਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਤਲਾਸ਼ੀ ਲਈ ਤਾਂ ਉਸ ਕੋਲੋਂ 260 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਨਸ਼ੀਲਾ ਪਦਾਰਥ ਬਰਾਮਦ ਹੋਣ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬਦਲੀ ਥਾਣਾ ਲੋਹੀਆ ਖਾਸ ਜ਼ਿਲ੍ਹਾ ਜਲੰਧਰ ਹੋਈ ਹੈ। ਦੂਜੇ ਪਾਸੇ ਥਾਣਾ ਸੁਲਤਾਨ ਪੁਰ ਲੋਧੀ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੋੜ ਅਹਿਮਦਪੁਰ ਛੰਨਾ ਤੋਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1320 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਪੁੱਤਰ ਬਗੀਚਾ ਸਿੰਘ ਉਰਫ ਬਾਊ ਵਾਸੀ ਲਾਟੀਆਵਾਲ ਥਾਣਾ ਸੁਲਤਾਨਪੁਰ ਲੋਧੀ ਹੋਈ ਹੈ। ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮ ਦਾ ਰਿਮਾਂਡ ਲੈ ਕੇ ਅੱਗੇ ਦੀ ਪੁੱਛਗਿੱਛ ਜਾਰੀ ਹੈ।

ਬਾਕਸ

50 ਨਸ਼ੀਲੇ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ

ਦੂਜੇ ਪਾਸੇ ਥਾਣਾ ਸਿਟੀ ਦੀ ਪੁਲਿਸ ਨੇ 50 ਨਸ਼ੀਲੇ ਕੈਪੂਸਲਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਅਮਿਤ ਗਿੱਲ ਪੁੱਤਰ ਗੋਪਾਲ ਸਿੰਘ ਵਾਸੀ ਮੁਹੱਲਾ ਮਹਿਤਾਬਗੜ ਕਪੂਰਥਲਾ ਵਜੋਂ ਹੋਈ ਹੈ। ਪ੍ਰਰਾਪਤ ਜਾਣਕਾਰੀ ਏਐੱਸਆਈ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਬੱਕਰਖਾਨਾ ਚੌਕ ਨੇੜੇ ਪੁੱਜੀ ਤਾਂ ਕੁਸ਼ਟ ਆਸ਼ਰਮ ਵਾਲੇ ਪਾਸਿਓਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਦਮ ਘਬਰਾ ਗਿਆ ਅਤੇ ਆਪਣੇ ਹੱਥ 'ਚ ਫੜੇ ਮੋਮੀ ਲਿਫਾਫੇ ਨੂੰ ਸੜਕ ਦੇ ਕਿਨਾਰੇ ਸੁੱਟ ਕੇ ਪਿਛੇ ਨੂੰ ਮੁੜ ਪਿਆ। ਉਕਤ ਨੌਜਵਾਨ ਨੂੰ ਪੁਲਿਸ ਕਰਮਚਾਰੀਆਂ ਨੇ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਪੁਲਿਸ ਨੇ ਉਸ ਵਲੋਂ ਸੁੱਟੇ ਗਏ ਮੋਮੀ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 50 ਨਸ਼ੀਲੇ ਕੈਪਸੂਲ ਬਰਾਮਦ ਹੋਏ। ਮੁਲਜ਼ਮ ਖਿਲਾਫ ਥਾਣਾ ਸਿਟੀ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।