ਯਤਿਨ ਸ਼ਰਮਾ, ਫਗਵਾੜਾ : ਫਗਵਾੜਾ ਵਿਖੇ ਸੁਭਾਸ਼ ਨਗਰ ਇਲਾਕੇ ਵਿਚ ਹੋਏ ਲੜਾਈ-ਝਗੜੇ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਰਾਪਤ ਹੋਈ ਹੈ। ਜਿਨ੍ਹਾਂ ਦੀ ਪਛਾਣ ਸਰੂਪ ਸਿੰਘ (24) ਪੁੱਤਰ ਅਮਰਜੀਤ ਸਿੰਘ ਅਤੇ ਪ੍ਰਰੀਤਪਾਲ ਸਿੰਘ (31) ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਰੁੜਕਾਂ ਵਜੋਂ ਹੋਈ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਪ੍ਰਰੀਤਪਾਲ ਸਿੰਘ ਨੇ ਦੱਸਿਆ ਕਿ ਉਹ ਫਗਵਾੜਾ ਵਿਖੇ ਵਿਆਹ ਦੀ ਖਰੀਦਦਾਰੀ ਲਈ ਆਏ ਹੋਏ ਸਨ। ਸੁਭਾਸ਼ ਨਗਰ ਵਿਖੇ 4-5 ਨੌਜਵਾਨ ਇਕ ਬਜ਼ੁਰਗ ਅੌਰਤ ਨੂੰ ਤੰਗ ਕਰਦੇ ਪਏ ਸੀ। ਉਨ੍ਹਾਂ ਦੱਸਿਆ ਕਿ ਜਦੋਂ ਅਸੀ ਦੋਵੇਂ ਉਨ੍ਹਾਂ ਨੂੰ ਰੋਕਣ ਲੱਗੇ ਤਾਂ ਉਨ੍ਹਾਂ ਨੇ ਸਾਡੇ ਦੋਵਾਂ 'ਤੇ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਥੇ ਮੌਜੂਦ ਕੁੱਝ ਲੋਕਾਂ ਵਲੋਂ ਉਨ੍ਹਾਂ ਦਾ ਬਚਾਅ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।