ਅਮਨਜੋਤ ਵਾਲੀਆ, ਕਪੂਰਥਲਾ : ਕਪੂਰਥਲਾ ਵਿਚ ਪੈਂਦੇ ਪਿੰਡ ਡੈਨਵਿੰਡ ਵਿਖੇ ਇਕ ਅੌਰਤ ਨਾਲ ਉਸ ਦੇ ਗੁਆਂਢੀਆਂ ਨੇ ਕੁੱਟਮਾਰ ਕੀਤੀ ਤੇ ਜ਼ਖ਼ਮੀ ਕਰ ਦਿੱਤਾ। ਪ੍ਰਰਾਪਤ ਜਾਣਕਾਰੀ ਅਨੁਸਾਰ ਪਿੰਕੀ ਪਤਨੀ ਰਾਜਵਿੰਦਰ ਸਿੰਘ ਵਾਸੀ ਪਿੰਡ ਡੈਨਵਿੰਡ ਨੇਦੱਸਿਆ ਕਿ ਉਸ ਦਾ ਉਸ ਦੇ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਗੁਆਂਢੀਆਂ ਨੇ ਉਸ ਨਾਲ ਪਹਿਲਾ ਗਾਲੀ-ਗਲੋਚ ਕੀਤੀ ਅਤੇ ਜਦੋਂ ਉਸ ਨੇ ਉਨ੍ਹਾਂ ਨੂੰ ਗਾਲੀ-ਗਲੋਚ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਕੁੱਟਮਾਰ ਕੀਤੀ। ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਦਾਖਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰ ਅਨੁਸਾਰ ਉਸ ਦੀ ਹਾਲਤ ਗੰਭੀਰ ਹੈ ਤੇ ਇਲਾਜ਼ ਜਾਰੀ ਹੈ। ਇਸ ਸਬੰਧੀ ਡਿਊਟੀ ਡਾਕਟਰ ਨੇ ਐੱਮਐੱਲਆਰ ਕੱਟ ਕੇ ਸਬੰਧਤ ਥਾਣੇ ਨੂੰ ਭੇਜ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ ਤਰ੍ਹਾਂ ਥਾਣਾ ਸਿਟੀ 'ਚ ਪੈਂਦੇ ਮੁਹੱਲਾ ਸੰਤਪੁਰਾ ਵਿਖੇ ਗਲੀ ਨੰਬਰ-1 ਵਿਖੇ ਇਕ ਨੌਜਵਾਨ ਨਾਲ ਮੁਹੱਲੇ ਦੇ ਹੀ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਕੁੱਟਮਾਰ ਕੀਤੀ ਤੇ ਜ਼ਖ਼ਮੀ ਕਰ ਦਿੱਤਾ। ਪ੍ਰਰਾਪਤ ਜਾਣਕਾਰੀ ਅਨੁਸਾਰ ਵੀਰਪਾਲ ਸਿੰਘ ਵਾਸੀ ਮੁਹੱਲਾ ਸੰਤਪੁਰਾ ਗਲੀ ਨੰਬਰ-1 ਨੇ ਦੱਸਿਆ ਕਿ ਉਹ ਵੈਲਡਿੰਗ ਦਾ ਕੰਮ ਕਰਦਾ ਹੈ। ਅੱਜ ਜਦੋਂ ਉਹ ਕਿਸੇ ਕੰਮ ਲਈ ਕਿਤੇ ਜਾ ਰਿਹਾ ਸੀ ਤਾਂ ਮੁਹੱਲੇ ਦੇ ਹੀ ਕੁੱਝ ਨੌਜਵਾਨਾਂ ਨੇ ਉਸ ਨਾਲ ਗਾਲੀ-ਗਲੋਚ ਕੀਤੀ ਤੇ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰ ਅਨੁਸਾਰ ਉਸ ਦਾ ਇਲਾਜ਼ ਜਾਰੀ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।