ਮਹਾਨ ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਰੱਖਿਆ
ਮਹਾਨ ਸ਼ਹੀਦਾਂ ਦੀ ਯਾਦ 'ਚ ਦੋ ਮਿੰਟ ਦਾ ਮੌਨ ਰੱਖਿਆ
Publish Date: Sat, 31 Jan 2026 09:09 PM (IST)
Updated Date: Sat, 31 Jan 2026 09:10 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਉੱਚ ਸਿੱਖਿਆ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਐੱਸਡੀ ਕਾਲਜ ਫਾਰ ਵੂਮੈਨ ਦੇ ਐੱਨਐੱਸਐੱਸ ਵਿਭਾਗ ਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਯੋਗ ਅਗਵਾਈ ਵਿਚ ਭਾਰਤੀ ਆਜ਼ਾਦੀ ਦੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਹ ਪ੍ਰੋਗਰਾਮ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦੇਣ ਤੇ ਵਿਦਿਆਰਥੀਆਂ ਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਦੀ ਯਾਦ ਦਿਵਾਉਣ ਲਈ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਬਹੁਤ ਹੀ ਅਨੁਸ਼ਾਸਨ ਅਤੇ ਸਤਿਕਾਰ ਨਾਲ ਮੌਨ ਰੱਖਿਆ। ਇਸ ਸਮਾਰੋਹ ਨੇ ਕੈਂਪਸ ਵਿਚ ਦੇਸ਼ ਭਗਤੀ ਦਾ ਮਾਹੌਲ ਪੈਦਾ ਕੀਤਾ। ਵਿਦਿਆਰਥੀਆਂ ਨੂੰ ਕੁਰਬਾਨੀ, ਏਕਤਾ ਤੇ ਰਾਸ਼ਟਰ ਪ੍ਰਤੀ ਸ਼ਰਧਾ ਦੇ ਆਦਰਸ਼ਾਂ ਤੇ ਜ਼ੋਰ ਦਿੰਦੇ ਹੋਏ, ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਗਿਆ। ਪ੍ਰੋਗਰਾਮ ਦਾ ਅੰਤ ਵਿਦਿਆਰਥੀਆਂ ਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੁਆਰਾ ਦਿਖਾਏ ਗਏ ਸੱਚ, ਅਹਿੰਸਾ ਤੇ ਦੇਸ਼ ਭਗਤੀ ਦੇ ਮਾਰਗ ਤੇ ਚੱਲਣ ਤੇ ਦੇਸ਼ ਦੀ ਤਰੱਕੀ ਵਿਚ ਸਕਾਰਾਤਮਕ ਯੋਗਦਾਨ ਪਾਉਣ ਦੇ ਸੰਦੇਸ਼ ਨਾਲ ਹੋਇਆ। ਇਹ ਸਾਰਾ ਪ੍ਰੋਗਰਾਮ ਮੈਡਮ ਸੁਨੀਤਾ ਕਲੇਰ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ।