ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖ਼ਮੀ
ਦੋ ਮੋਟਰਸਾਈਕਲਾਂ ਦੀ ਟੱਕਰ, ਇਕ ਦੀ ਮੌਤ ਇੱਕ ਗੰਭੀਰ ਜ਼ਖਮੀ
Publish Date: Thu, 08 Jan 2026 07:53 PM (IST)
Updated Date: Thu, 08 Jan 2026 07:57 PM (IST)

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਵਿਚ ਵੀਰਵਾਰ ਸਵੇਰੇ ਦੋ ਮੋਟਰਸਾਈਕਲਾਂ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 9 ਵਜੇ ਦੇ ਕਰੀਬ ਸਰਕੂਲਰ ਰੋਡ ਤੇ ਵਾਪਰਿਆ। ਆਹਮੋ-ਸਾਹਮਣੇ ਟੱਕਰ ਤੋਂ ਬਾਅਦ ਇਕ ਟਰੱਕ ਦਾ ਪਿਛਲਾ ਟਾਇਰ ਇਕ ਸਵਾਰ ਦੇ ਸਿਰ ਤੋਂ ਲੰਘ ਗਿਆ, ਜਿਸ ਨਾਲ ਉਸਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ ਟੀਮ, ਪੀਸੀਆਰ ਤੇ ਸਿਟੀ ਪੁਲਿਸ ਮੌਕੇ ਤੇ ਪਹੁੰਚੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਪੁੱਤਰ ਲਾਲ ਚੰਦ ਵਾਸੀ ਪੁਰਾਣਾ ਦਾਣਾ ਮੰਡੀ, ਕਪੂਰਥਲਾ ਵਜੋਂ ਹੋਈ ਹੈ। ਉਹ ਸਵੇਰੇ ਕੰਮ ਲਈ ਘਰੋਂ ਨਿਕਲਿਆ ਸੀ। ਪੁਲਿਸ ਜਾਣਕਾਰੀ ਅਨੁਸਾਰ ਦਸਮੇਸ਼ ਕਲੋਨੀ ਦਾ ਰਹਿਣ ਵਾਲਾ ਹਰਸ਼ ਪੰਡਿਤ ਸਰਕੂਲਰ ਰੋਡ ਤੇ ਆਪਣੀ ਮੋਟਰਸਾਈਕਲ ਸਾਈਕਲ ਤੇ ਸਵਾਰ ਸੀ। ਉਸਦੀ ਟੱਕਰ ਗੌਰਵ ਦੇ ਮੋਟਰਸਾਈਕਲ ਨਾਲ ਹੋ ਗਈ। ਦੋਵੇਂ ਜ਼ਮੀਨ ਤੇ ਡਿੱਗ ਪਏ ਤੇ ਪਿੱਛੇ ਤੋਂ ਆ ਰਹੇ ਇਕ ਟਰੱਕ ਦਾ ਪਿਛਲਾ ਟਾਇਰ ਗੌਰਵ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ।