ਨਸ਼ੇ ਦਾ ਸੇਵਨ ਕਰਦੇ ਦੋ ਪੁਲਿਸ ਅੜਕੇ
ਨਸ਼ੇ ਦਾ ਸੇਵਨ ਕਰਦੇ ਦੋ ਪੁਲਿਸ ਅੜਕੇ
Publish Date: Mon, 19 Jan 2026 06:48 PM (IST)
Updated Date: Mon, 19 Jan 2026 06:51 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਉਹ ਭੈੜੇ ਅਨਸਰਾਂ ਦੀ ਭਾਲ ਲਈ ਨਾਕਾਬੰਦੀ ਕਰਕੇ ਲੋਹਾ ਮੰਡੀ ਚੌਂਕ ’ਚ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਕੀਤੀ ਕਿ ਪੁਰਾਣੀ ਜੇਲ ਬੰਗਾ ਰੋਡ ਵਿਚ ਦੋ ਨੌਜਵਾਨ ਹੈਰੋਇਨ ਦਾ ਸੇਵਨ ਕਰ ਰਹੇ ਹਨ। ਉਨ੍ਹਾਂ ਸਾਥੀ ਕਰਮਚਾਰੀਆਂ ਨਾਲ ਜਦੋਂ ਰੇਡ ਕੀਤੀ ਤਾਂ ਦੋ ਮੋਨੇ ਨੌਜਵਾਨ ਕੰਧ ਨਾਲ ਲੱਗ ਕੇ ਧੂੰਏਂ ਦਾ ਸੇਵਨ ਕਰ ਰਹੇ ਸਨ। ਪੁਲਿਸ ਨੂੰ ਦੇਖ ਕੇ ਉਹ ਖਿਸਕਣ ਲੱਗੇ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦਾ ਨਾਮ ਪੁੱਛਿਆ ਤਾਂ ਪਹਿਲੇ ਨੌਜਵਾਨ ਨੇ ਆਪਣਾ ਨਾਮ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਸੁਰਿੰਦਰ ਸਿੰਘ ਵਾਸੀ ਢੱਡੇ ਥਾਣਾ ਸਦਰ ਫਗਵਾੜਾ ਤੇ ਦੂਜੇ ਨੇ ਆਪਣਾ ਨਾਮ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਪਾਲ ਸਿੰਘ ਵਾਸੀ ਔਜਲਾ ਥਾਣਾ ਗੁਰਾਇਆ ਦੱਸਿਆ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਐਲੂਮੀਨੀਅਮ ਫਾਇਲ, ਰੋਲ ਕੀਤਾ ਹੋਇਆ 20 ਰੁਪਏ ਦਾ ਨੋਟ ਅਤੇ ਇਕ ਲਾਈਟਰ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।