ਖੁਖਰੈਣ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਰਬੱਤ ਦੇ ਭਲੇ ਲਈ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Publish Date: Thu, 15 Oct 2026 08:19 PM (IST)
Updated Date: Thu, 15 Oct 2026 08:21 PM (IST)
17 ਅਕਤੂਬਰ ਨੂੰ ਭੋਗ ਉਪਰੰਤ ਸਜਣਗੇ ਧਾਰਮਿਕ ਦੀਵਾਨ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਰਬੱਤ ਦੇ ਭਲੇ ਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਅਮਰੀਕ ਸਿੰਘ ਜੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 17 ਅਕਤੂਬਰ ਨੂੰ ਪਾਏ ਜਾਣਗੇ। ਸਵੇਰੇ 9 ਵਜੇ ਭੋਗ ਦੀਆਂ ਧਾਰਮਿਕ ਰਸਮਾਂ ਆਰੰਭ ਹੋਣਗੀਆਂ ਤੇ 10 ਵਜੇ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ। ਇਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਕਵੀਸ਼ਰ ਜਥਾ ਭਾਈ ਗੁਰਦਿਆਲ ਸਿੰਘ ਢਿੱਲਵਾਂ ਵਾਲੇ, ਭਾਈ ਕਰਮ ਸਿੰਘ ਨੂਰਪੁਰੀ ਦਾ ਕੀਰਤਨੀ ਜਥਾ ਤੇ ਢਾਡੀ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਨਾਲ ਜੋੜਨਗੇ। ਸੰਤ ਬਾਬਾ ਅਮਰੀਕ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਵਿਖੇ ਚੱਲ ਰਹੀਆਂ ਧਾਰਮਿਕ ਤੇ ਸੇਵਾ ਕਾਰਜਾਂ ਦੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਉਨ੍ਹਾਂ ਸਮੂਹ ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।