ਜ਼ਿਲ੍ਹਾ ਕਪੂਰਥਲਾ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਸਟੇਟ ਐਵਾਰਡ ਜਿਲ੍ਹਾ ਕਪੂਰਥਲਾ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਅੱਜ ਰਾਜ ਪੁਰਸਕਾਰ
Publish Date: Fri, 04 Sep 2026 07:35 PM (IST)
Updated Date: Fri, 04 Sep 2026 07:37 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਸਿੱਖਿਆ ਵਿਭਾਗ ਸਕੂਲਜ਼ ਵੱਲੋਂ ਮਨਾਏ ਜਾ ਰਹੇ ਅਧਿਆਪਕ ਦਿਵਸ ਨੂੰ ਸਮਰਪਿਤ ਮੋਹਾਲੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਤੋ 76 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ, ਉੱਥੇ ਜ਼ਿਲ੍ਹਾ ਕਪੂਰਥਲਾ ਦੇ ਐਲੀਮੈਂਟਰੀ ਤੇ ਸੈਕੰਡਰੀ ਵਿਭਾਗ ਤੋਂ ਵੀ ਲਾਸਾਨੀ ਤੇ ਸਮਰਪਿਤ ਭਾਵਨਾਵਾਂ ਨਾਲ ਸੇਵਾਵਾਂ ਨਿਭਾ ਰਹੇ ਦੋ ਅਧਿਆਪਕਾਂ ਨੂੰ ਸਨਮਾਨਤ ਕੀਤਾ ਜਾਵੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਨੇ ਦਸਿਆ ਕਿ ਇਸ ਜ਼ਿਲ੍ਹੇ ਦੇ ਅੱਧੀ ਦਰਜ਼ਨ ਤੋਂ ਵੀ ਵੱਧ ਅਧਿਆਪਕਾਂ ਨੇ ਇਸ ਮਾਣਮੱਤੇ ਰਾਜ ਪੁਰਸਕਾਰ ਲਈ ਆਪਣੀ ਕਿਸਮਤ ਅਜ਼ਮਾਈ ਸੀ ਪਰ ਵਿਭਾਗ ਵੱਲੋਂ ਬਣਾਏ ਮਾਪਦੰਡਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਭਾਣੋਲੰਗਾ ਦੇ ਸੈਂਟਰ ਹੈੱਡ ਟੀਚਰ ਸੰਤੌਖ ਮੱਲ੍ਹੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਫਗਵਾੜਾ ਤੋਂ ਪੰਜਾਬੀ ਲੈਕਚਰਾਰ ਦਿਲਜੀਤ ਕੌਰ ਨੂੰ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਲਈ ਮੈਰਿਟ ਅਨੁਸਾਰ ਚੁਣਿਆ ਗਿਆ। ਕਪੂਰਥਲਾ ਜ਼ਿਲ੍ਹੇ ਦੇ ਇਨ੍ਹਾਂ ਦੋਹਾਂ ਅਧਿਆਪਕਾਂ ਨੂੰ ਰਾਜ ਪੁਰਸਕਾਰ ਮਿਲਣ ਦਾ ਐਲਾਨ ਹੋਣ ਉਪਰੰਤ ਪੰਜਾਬ ਰਿਜਨ ਸਟੇਟ/ਨੈਸ਼ਨਲ ਐਵਾਰਡੀਜ਼ ਟੀਚਰਜ਼ ਐਸੋਸੀਏਸ਼ਨ (ਪਰਸੰਨਤ) ਦੇ ਸੂਬਾ ਪ੍ਰਧਾਨ ਰੌਸ਼ਨ ਖੈੜਾ ਸਟੇਟ ਐਵਾਰਡੀ ਨੇ ਕਿਹਾ ਕਿ 7 ਸਤੰਬਰ ਨੂੰ ਸਰਕਾਰੀ ਹਾਈ ਸਕੂਲ ਭਦਾਸ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਇਨ੍ਹਾਂ ਦੋਵਾਂ ਦਾ ਵਿਸੇਸ਼ ਅਭਿਨੰਦਨ ਕੀਤਾ ਜਾਵੇਗਾ। ਇਨ੍ਹਾਂ ਦੋਹਾਂ ਅਧਿਆਪਕਾਂ ਨੂੰ ਅੱਖਰ ਮੰਚ ਪੰਜਾਬ ਦੇ ਸਰਪ੍ਰਸਤ ਪ੍ਰੋਫੈਸਰ ਕੁਲਵੰਤ ਔਜਲਾ, ਪ੍ਰਧਾਨ ਸਰਵਣ ਸਿੰਘ ਔਜਲਾ ਨੈਸ਼ਨਲ ਐਵਾਰਡੀ, ਸਿਰਜਣਾ ਕੇਂਦਰ ਕਪੂਰਥਲਾ ਦੇ ਸਰਪ੍ਰਸਤ ਡਾ. ਆਸਾ ਸਿੰਘ ਘੁੰਮਣ, ਪ੍ਰਿੰਸੀਪਲ ਪ੍ਰੋਮਿਲਾ ਅਰੋੜਾ ਤੇ ਪ੍ਰਧਾਨ ਕੰਵਰ ਇਕਬਾਲ ਸਿੰਘ, ਪਰਸੰਨਤਾ ਦੇ ਜ਼ਿਲ੍ਹਾ ਸਰਪ੍ਰਸਤ ਸਾਬਕਾ ਡਿਪਟੀ ਡੀਈਓ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ, ਪ੍ਰਧਾਨ ਜਸਵਿੰਦਰ ਪਾਲ ਸਟੇਟ ਐਵਾਰਡੀ, ਪ੍ਰਿੰਸੀਪਲ ਹਰਮੇਸ਼ ਘੇੜਾ ਸਟੇਟ ਐਵਾਰਡੀ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਭੱਲਾ ਸਟੇਟ ਐਵਾਰਡੀ ਤੇ ਡਾ.ਬਲਵਿੰਦਰ ਸਿੰਘ ਬੱਟੂ ਆਦਿ ਤੋਂ ਇਲਾਵਾ ਪ੍ਰਿੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ, ਗੈਸਾ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੰਢਾ, ਪ੍ਰਿੰਸੀਪਲ ਗੋਗਨਾ, ਪ੍ਰਿੰਸੀਪਲ ਰਵਿੰਦਰ ਕੌਰ ਸਟੇਟ ਐਵਾਰਡੀ, ਨੈਸ਼ਨਲ ਐਵਾਰਡੀ ਸਤਨਾਮ ਸਿੰਘ ਸੇਖੋਂ ਤੇ ਲੱਖਪਤ ਰਾਏ ਸਟੇਟ ਐਵਾਰਡੀ ਨੇ ਵਧਾਈਆਂ ਸਾਂਝੀਆਂ ਕੀਤੀਆਂ।