ਕਨੌਜੀਆ, ਕਪੂਰਥਲਾ : ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੋ ਅੌਰਤਾਂ ਖ਼ਿਲਾਫ਼ ਧਾਰਾ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਗਸ਼ਤ ਦੌਰਾਨ ਮੁਲਜ਼ਮ ਅੌਰਤ ਕਵਿਤਾ ਪਤਨੀ ਹਰਭਜਨ ਵਾਸੀ ਕੜੀਆ ਥਾਣਾ ਪਚੋਰ ਜ਼ਿਲ੍ਹਾ ਰਾਜਗੜ੍ਹ ਸਟੇਟ ਮੱਧ ਪ੍ਰਦੇਸ਼ ਪੈਦਲ ਜਾ ਰਹੀ ਸੀ। ਸ਼ੱਕ ਪੈਣ 'ਤੇ ਪੁਲਿਸ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 305 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ ਕੀਤਾ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਇਕ ਹੋਰ ਮੁਲਜ਼ਮ ਅੌਰਤ ਪਾਸੋਂ 320 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਪਿੰਡ ਭੋਰ 'ਚ ਇਕ ਅੌਰਤ ਆਉਂਦੀ ਦਿਖਾਈ ਦਿੱਤੀ। ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕਿਆ ਤਾਂ ਪੁੱਛਗਿੱਛ ਦੌਰਾਨ ਅੌਰਤ ਨੇ ਆਪਣਾ ਨਾਮ ਨੇਹਾ ਪਤਨੀ ਅਮਿਤ ਦੱਸਿਆ। ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 320 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਦੋਨੋਂ ਸਕੀਆਂ ਭੈਣਾ ਹਨ ਅਤੇ 550ਵੇਂ ਗੁਰਪੁਰਬ ਦੇ ਸੁਲਤਾਨਪੁਰ ਲੋਧੀ ਆਈਆਂ ਸਨ। ਪਰ ਬਾਅਦ ਵਿਚ ਇਨ੍ਹਾਂ ਨੇ ਇਥੇ ਰਹਿ ਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਦੋਵਾਂ ਭੈਣਾਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।