ਨਸ਼ੀਲੇ ਪਦਾਰਥਾਂ ਸਣੇ ਦੋ ਔਰਤਾਂ ਕਾਬੂ
ਨਸ਼ੀਲੇ ਪਦਾਰਥਾਂ ਸਣੇ ਦੋ ਮਹਿਲਾਵਾਂ ਕਾਬੂ
Publish Date: Tue, 17 Feb 2026 07:54 PM (IST)
Updated Date: Tue, 17 Feb 2026 07:57 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਥਾਣਾ ਸਿਟੀ ਫਗਵਾੜਾ ਵਿਖੇ 10 ਗ੍ਰਾਮ ਹੈਰੋਇਨ ਸਣੇ ਦੋ ਔਰਤਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਗੰਗਾ ਪਤਨੀ ਸੰਜੂ ਵਾਸੀ ਅੰਬਾਲਾ ਹਾਲ ਵਾਸੀ ਛੱਜ ਕਾਲੋਨੀ ਤੇ ਸੀਮਾ ਉਰਫ ਪੱਪੂ ਪਤਨੀ ਰੋਹਿਤ ਵਾਸੀ ਛੱਜ ਕਾਲੋਨੀ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਣ ਉਪਰੰਤ ਦੋਵਾਂ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।