ਅਵਾਰਾਗਰਦੀ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ
ਅਵਾਰਾਗਰਦੀ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ
Publish Date: Fri, 08 May 2026 09:14 PM (IST)
Updated Date: Fri, 08 May 2026 09:14 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਭੁਲੱਥ ਪੁਲਿਸ ਵੱਲੋਂ ਅਵਾਰਾਗਰਦੀ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ’ਤੇ ਮੁਕਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਦੇ ਨਜ਼ਦੀਕ ਪਹੁੰਚੀ ਤਾਂ ਦੋ ਨੌਜਵਾਨ ਬਿਨਾਂ ਵਜਾ ਅਵਾਰਾਗਰਦੀ ਕਰਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ-ਆਪ ਨੂੰ ਛੁਪਾਉਣ ਦੀ ਸੂਰਤ ਵਿਚ ਸੜਕ ਕਿਨਾਰੇ ਦਰੱਖਤ ਦੇ ਪਿੱਛੇ ਛੁਪ ਗਏ ਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਬਿਨਾਂ ਵਜ੍ਹਾ ਤੋਂ ਘੁੰਮਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਸਾਫ ਜਵਾਬ ਨਹੀਂ ਦੇ ਸਕੇ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਸਖਤੀ ਨਾਲ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਜਰਨੈਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੂਪੋਵਾਲ ਥਾਣਾ ਗੜ੍ਹਦੀਵਾਲ ਤੇ ਦੂਸਰੇ ਨੇ ਸੰਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮਿਰਜਾਪੁਰ ਥਾਣਾ ਟਾਂਡਾ ਦੱਸਿਆ। ਭੁਲੱਥ ਪੁਲਿਸ ਵੱਲੋਂ ਦੋਨਾਂ ਨੌਜਵਾਨਾਂ ਨੂੰ ਅਵਾਰਾਗਰਦੀ ਦੇ ਦੋਸ਼ ਤਹਿਤ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।