ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਸਬੰਧੀ ਦੋ ਹਫ਼ਤਿਆਂ ਦੀ ਮੁਫ਼ਤ ਸਿਖਲਾਈ 30ਤੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਸਬੰਧੀ ਦੋ ਹਫ਼ਤਿਆਂ ਦੀ ਮੁਫ਼ਤ ਸਿਖਲਾਈ 30 ਨਵੰਬਰ ਤੋਂ
Publish Date: Wed, 25 Nov 2026 08:14 PM (IST)
Updated Date: Thu, 26 Nov 2026 04:10 AM (IST)
----ਸਿਖਲਾਈ ਦੌਰਾਨ 3500 ਰੁਪਏ ਵਜ਼ੀਫ਼ਾ ਮਿਲੇਗਾ, ਡੇਅਰੀ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਵਿੱਤੀ ਸਹਾਇਤਾ ਵੀ ਉਪਲਬਧ ਕੈਪਸ਼ਨ: 25ਕੇਪੀਟੀ17 ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ । ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਸਬੰਧੀ ਦੋ ਹਫ਼ਤਿਆਂ ਦਾ ਮੁਫ਼ਤ ਸਿਖਲਾਈ ਪ੍ਰੋਗਰਾਮ 30 ਨਵੰਬਰ, 2026 ਤੋਂ ਡੇਅਰੀ ਸਿਖਲਾਈ ਕੇਂਦਰ, ਤਰਨ ਤਾਰਨ ਵਿਖੇ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ, ਕਿਸਾਨ ਅਤੇ ਡੇਅਰੀ ਫਾਰਮਰ ਇਸ ਸਿਖਲਾਈ ਪ੍ਰੋਗਰਾਮ ਦਾ ਲਾਭ ਲੈ ਸਕਦੇ ਹਨ। ਇਸ ਸਿਖਲਾਈ ਲਈ ਬਿਨੈਕਾਰ ਦਾ ਪੇਂਡੂ ਖੇਤਰ ਦਾ ਵਸਨੀਕ ਹੋਣਾ, ਘੱਟੋ-ਘੱਟ ਪੰਜਵੀਂ ਜਮਾਤ ਪਾਸ ਹੋਣਾ ਅਤੇ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਣੀ ਲਾਜ਼ਮੀ ਹੈ। ਇਸ ਪ੍ਰੋਗਰਾਮ ਵਿੱਚ ਮਰਦ ਅਤੇ ਔਰਤਾਂ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੋ ਹਫ਼ਤਿਆਂ ਦੀ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀ ਖ਼ਰੀਦ, ਸਾਂਭ-ਸੰਭਾਲ, ਖੁਰਾਕ ਅਤੇ ਪ੍ਰਬੰਧਨ, ਨਸਲ ਸੁਧਾਰ, ਡੇਅਰੀ ਫਾਰਮਿੰਗ ਦੀਆਂ ਆਧੁਨਿਕ ਤਕਨੀਕਾਂ ਅਤੇ ਉਤਪਾਦਾਂ ਦੀ ਪ੍ਰਭਾਵਸ਼ਾਲੀ ਮੰਡੀਕਰਨ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਜਾਵੇਗੀ। ਇਹ ਸਿਖਲਾਈ ਬਿਲਕੁਲ ਮੁਫ਼ਤ ਹੋਵੇਗੀ ਅਤੇ ਹਰੇਕ ਸਿਖਿਆਰਥੀ ਨੂੰ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ ਕਰਨ ਅਤੇ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਯੋਗ ਲਾਭਪਾਤਰੀ ਸਰਕਾਰੀ ਸਕੀਮ ਦੀਆਂ ਸ਼ਰਤਾਂ ਅਨੁਸਾਰ 2, 5 ਜਾਂ 10 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੇ ਵੀ ਹੱਕਦਾਰ ਹੋਣਗੇ। ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਯੋਗ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਉਮੀਦਵਾਰ 30 ਨਵੰਬਰ ਨੂੰ ਡੇਅਰੀ ਸਿਖਲਾਈ ਕੇਂਦਰ, ਤਰਨ ਤਾਰਨ ਵਿਖੇ ਆਪਣੇ ਵਿੱਦਿਅਕ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਪਹੁੰਚਣ। ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਵਿਭਾਗ ਦੇ ਫੋਨ ਨੰਬਰ 90419-61218, 97813-90857 ਅਤੇ 83608-33515 ਤੇ ਸੰਪਰਕ ਕਰ ਸਕਦੇ ਹਨ।