ਪੰਜਾਬ ਜੇਲ੍ਹ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਸ਼ਸ਼ੀਪਾਲ ਪੰਜਾਬ ਜੇਲ੍ਹ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨਿਟ ਕਪੂਰਥਲਾ ਦੀ ਸਰਬਸੰਮਤੀ ਨਾਲ ਹੋਈ ਚੋਣ
Publish Date: Mon, 28 Sep 2026 10:07 PM (IST)
Updated Date: Mon, 28 Sep 2026 10:09 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਜੇਲ੍ਹ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਕਪੂਰਥਲਾ ਦੀ ਚੋਣ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਗਿੱਲ ਦੀ ਨਿਗਰਾਨੀ ਹੇਠ ਕਰਵਾਈ ਗਈ। ਇਸ ਮੌਕੇ ਪੈਨਸ਼ਨਰ ਸਾਥੀਆਂ ਦੀ ਹੋਈ ਮੀਟਿੰਗ ਦੌਰਾਨ ਯੂਨਿਟ ਦੀ ਨਵੀਂ ਟੀਮ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੋਣ ਦੌਰਾਨ ਸ਼ਸ਼ੀਪਾਲ ਸਿੰਘ ਗਿੱਲ ਨੂੰ ਯੂਨਿਟ ਕਪੂਰਥਲਾ ਦਾ ਪ੍ਰਧਾਨ, ਹਰਜਿੰਦਰ ਸਿੰਘ ਨਾਭਾ ਨੂੰ ਜਨਰਲ ਸਕੱਤਰ, ਪਰਮਜੀਤ ਸਿੰਘ ਗਿੱਲ ਨੂੰ ਸੀਨੀਅਰ ਮੀਤ ਪ੍ਰਧਾਨ, ਕੇਵਲ ਕ੍ਰਿਸ਼ਨ ਨੂੰ ਮੀਤ ਪ੍ਰਧਾਨ, ਜਸਮੇਲ ਸਿੰਘ ਨੂੰ ਵਿੱਤ ਸਕੱਤਰ, ਹਰਦੇਵ ਸਿੰਘ ਨੂੰ ਮੁੱਖ ਸਲਾਹਕਾਰ, ਰਾਜ ਕੁਮਾਰ ਨੂੰ ਪ੍ਰੈਸ ਸਕੱਤਰ ਤੇ ਜਰਨੈਲ ਸਿੰਘ ਨੂੰ ਸਹਾਇਕ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਦੱਸਿਆ ਗਿਆ ਕਿ ਪਹਿਲਾਂ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਨਿਭਾਅ ਰਹੇ ਗਿਆਨ ਚੰਦ ਦੀ ਥਾਂ ਹੁਣ ਹਰਜਿੰਦਰ ਸਿੰਘ ਨਾਭਾ ਨੂੰ ਜਨਰਲ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ, ਇਮਾਨਦਾਰੀ ਤੇ ਪੂਰੀ ਲਗਨ ਨਾਲ ਨਿਭਾਉਣ ਲਈ ਕਿਹਾ ਗਿਆ। ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਗਿੱਲ ਨੇ ਮੀਟਿੰਗ ਵਿੱਚ ਸ਼ਾਮਲ ਸਮੂਹ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਦੀ ਮਜ਼ਬੂਤੀ ਤੇ ਪੈਨਸ਼ਨਰਾਂ ਦੇ ਹੱਕਾਂ ਲਈ ਸਾਰੇ ਮੈਂਬਰਾਂ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਅਰਦਾਸ ਕਰਦਿਆਂ ਪੰਜਾਬ ਦੀਆਂ ਸਮੂਹ ਯੂਨਿਟਾਂ ਅਤੇ ਪੰਜਾਬ ਜੇਲ੍ਹ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਵੀ ਕੀਤਾ ਗਿਆ।