ਅਣ-ਐਲਾਨੇ ਪਾਵਰ ਕੱਟ ਬੰਦ ਕੀਤੇ ਜਾਣ : ਖੁਨਖੁਨ
ਅਣ ਐਲਾਨੇ ਪਾਵਰ ਕੱਟ ਬੰਦ ਕੀਤੇ ਜਾਣ - ਹਰਵਿੰਦਰ ਸਿੰਘ ਖੁਨਖੁਨ
Publish Date: Mon, 20 Apr 2026 08:49 PM (IST)
Updated Date: Mon, 20 Apr 2026 08:51 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪਾਵਰਕਾਮ ਵੱਲੋਂ ਪੇਂਡੂ ਇਲਾਕਿਆਂ ਵਿਚ ਖੇਤੀਬਾੜੀ ਲਈ ਦਿੱਤੀ ਜਾਂਦੀ ਬਿਜਲੀ ਸਪਲਾਈ ਦੌਰਾਨ ਅਣ-ਐਲਾਨੇ ਬਿਜਲੀ ਦੇ ਕੱਟ ਲਗਾ ਕੇ ਕਿਸਾਨਾਂ ਨੂੰ ਬਿਨ੍ਹਾਂ ਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਸਮੱਸਿਆ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਬਲਾਕ ਫਗਵਾੜਾ ਦੇ ਪ੍ਰਧਾਨ ਹਰਵਿੰਦਰ ਸਿੰਘ ਖੁਨਖੁਨ ਮਾਨਾਂਵਾਲੀ ਨੇ ਦੱਸਿਆ ਕਿ ਪਾਵਰਕਾਮ ਵੱਲੋਂ ਖੇਤਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਤੜਕੇ 3 ਤੋਂ ਸਵੇਰੇ 8 ਵਜੇ ਤੱਕ ਸੁਚਾਰੂ ਰੱਖਣ ਦਾ ਭਰੋਸਾ ਦੇਣ ਦੇ ਬਾਵਜੂਦ ਲਗਾਏ ਜਾ ਰਹੇ ਅਣ-ਐਲਾਨੇ ਕੱਟਾਂ ਦੇ ਨਾਲ ਕਿਸਾਨਾਂ ‘ਚ ਹਾਹਾਕਾਰ ਮਚੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਦਾ ਪ੍ਰਬੰਧ ਹੈ, ਉਥੇ ਵੀ ਅਨ-ਐਲਾਣੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਜੇਕਰ ਇਸੇ ਤਰ੍ਹਾਂ ਪਾਵਰ ਕੱਟ ਜਾਰੀ ਰਹੇ ਤਾਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਤਿੱਖਾ ਸੰਘਰਸ਼ ਸ਼ੁਰੂ ਕਰੇਗੀ।