ਮੋਦੀ ਦੀ ਅਗਵਾਈ ਹੇਠ ਦੇਸ਼ ਅੱਗੇ ਵੱਧ ਰਿਹਾ: ਖੋਜੇਵਾਲ ਮੋਦੀ ਦੀ ਅਗਵਾਈ ਹੇਠ ਦੇਸ਼ ਸਵੈ-ਨਿਰਭਰਤਾ ਅਤੇ ਵਿਕਸਤ ਭਾਰਤ ਦੇ ਸੰਕਲਪ ਨਾਲ ਅੱਗੇ ਵੱਧ ਰਿਹਾ ਹੈ : ਖੋਜੇਵਾਲ
Publish Date: Fri, 18 Sep 2026 10:07 PM (IST)
Updated Date: Fri, 18 Sep 2026 10:08 PM (IST)
ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ ਆਸ਼ੀਰਵਾਦ ਦੀਵਾ ਜਗਾਇਆ ਲੰਬੀ ਤੇ ਸਿਹਤਮੰਦ ਉਮਰ ਦੀ ਕੀਤੀ ਗਈ ਕਾਮਨਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਖੋਜੇਵਾਲ ਪਿੰਡ ਵਿੱਚ ਭਾਜਪਾ ਵਰਕਰਾਂ ਤੇ ਜਨਤਾ ਨੇ ਮੰਦਰਾਂ ਤੇ ਜਨਤਕ ਥਾਵਾਂ ’ਤੇ ਅਸ਼ੀਰਵਾਦ ਦੇ ਦੀਵੇ ਜਗਾਏ। ਇਸ ਮੌਕੇ ਭਾਜਪਾ ਦੇ ਸੀਨੀਅਰ ਸੂਬਾਈ ਆਗੂ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਭਾਜਪਾ ਮੰਡਲ ਸਦਰ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ, ਰਾਜ ਕੁਮਾਰ, ਰਾਮ ਸਰੂਪ, ਤੀਰਥ ਰਾਮ, ਹੰਸਪਾਲ, ਹਰਮੇਸ਼ ਲਾਲ ਤੇ ਮੰਗਲਜੀਤ ਬੂਟਾ ਦੀ ਅਗਵਾਈ ਹੇਠ ਖੋਜੇਵਾਲ ਪਿੰਡ ਦੇ ਮੰਦਰਾਂ ਤੇ ਵੱਖ-ਵੱਖ ਥਾਵਾਂ ’ਤੇ ਅਸ਼ੀਰਵਾਦ ਦੇ ਦੀਵੇ ਜਗਾਏ ਗਏ ਤੇ ਪ੍ਰਧਾਨ ਮੰਤਰੀ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਜਪਾ ਆਗੂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਤੇ ਅਗਵਾਈ ਹੇਠ ਦੇਸ਼ ਵਿਕਾਸ ਤੇ ਤਰੱਕੀ ਦੇ ਰਾਹ ’ਤੇ ਲਗਾਤਾਰ ਅੱਗੇ ਵਧ ਰਿਹਾ ਹੈ ਤੇ ਪੰਜਾਬ ਵੀ ਉਨ੍ਹਾਂ ਦੇ ਮਾਰਗਦਰਸ਼ਨ ਤੋਂ ਲਗਾਤਾਰ ਲਾਭ ਪ੍ਰਾਪਤ ਕਰ ਰਿਹਾ ਹੈ। ਖੋਜੇਵਾਲ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ’ਤੇ ਦੀਵਾ ਜਗਾਇਆ ਤੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਤੇ ਦੇਸ਼ ਦੀ ਨਿਰੰਤਰ ਸੇਵਾ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵਿਕਾਸ ਯਾਤਰਾ ਨੂੰ ਇੱਕ ਨਵੀਂ ਦਿਸ਼ਾ ਅਤੇ ਨਵੀਂ ਗਤੀ ਦਿੱਤੀ ਹੈ।ਉਨ੍ਹਾਂ ਦੀ ਅਗਵਾਈ ਹੇਠ ਭਾਰਤ ਵਿਸ਼ਵ ਪੱਧਰ ਤੇ ਇੱਕ ਵੱਖਰੀ ਪਛਾਣ ਸਥਾਪਤ ਕਰ ਰਿਹਾ ਹੈ ਤੇ ਦੇਸ਼ ਸਵੈ-ਨਿਰਭਰਤਾ ਤੇ ਵਿਕਸਤ ਭਾਰਤ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ। ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਨਾਲ ਵਿਸ਼ੇਸ਼ ਪਿਆਰ ਹੈ। ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਤੇ ਮਾਰਗਦਰਸ਼ਨ ਨਾਲ ਪੰਜਾਬ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਅੱਗੇ ਵਧੇਗਾ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਦੀਆ ਸਿਰਫ਼ ਦੀਵੇ ਜਗਾਉਣ ਦੀ ਰਸਮ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਪਿਆਰ, ਸਤਿਕਾਰ ਤੇ ਸ਼ੁਭਕਾਮਨਾਵਾਂ ਦਾ ਪ੍ਰਤੀਕ ਹੈ। ਇਹ ਦੀਵਾ ਪ੍ਰਧਾਨ ਮੰਤਰੀ ਦੇ ਸਿਹਤਮੰਦ, ਲੰਬੇ ਤੇ ਸਫਲ ਜੀਵਨ ਦੇ ਨਾਲ-ਨਾਲ ਦੇਸ਼ ਦੀ ਨਿਰੰਤਰ ਤਰੱਕੀ ਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਵੀ ਪ੍ਰਗਟ ਕਰਦਾ ਹੈ। ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਮੌਕੇ ’ਤੇ ਰਾਜ ਭਰ ਵਿੱਚ ਵੱਖ-ਵੱਖ ਸੇਵਾ ਤੇ ਲੋਕ ਭਲਾਈ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਰਾਹੀਂ ਸੇਵਾ, ਸਮਰਪਣ ਤੇ ਲੋਕ ਭਲਾਈ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵੱਲ ਅੱਗੇ ਵਧ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ 140 ਕਰੋੜ ਨਾਗਰਿਕਾਂ ਦੀ ਲਗਾਤਾਰ ਸੇਵਾ ਕੀਤੀ ਹੈ, ਇਸ ਲਈ ਉਨ੍ਹਾਂ ਦੇ ਜਨਮਦਿਨ ਤੇ ਸਾਰੇ ਭਾਰਤੀ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਪ੍ਰਗਟ ਕਰ ਰਹੇ ਹਨ ਤੇ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦੇ ਰਹੇ ਹਨ।