ਸੰਪੂਰਨਤਾ ਸਨਮਾਨ ਸਮਾਰੋਹ 2 ਤੋਂ 4 ਫਰਵਰੀ ਤੱਕ
ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਕਪੂਰਥਲਾ ਜ਼ਿਲ੍ਹੇ ਵਿੱਚ “ਸੰਪੂਰਨਤਾ ਸਨਮਾਨ ਸਮਾਰੋਹ 2 ਫਰਵਰੀ ਤੋਂ 4 ਫਰਵਰੀ ਤੱਕ
Publish Date: Fri, 30 Jan 2026 06:52 PM (IST)
Updated Date: Fri, 30 Jan 2026 06:55 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ “ਸੰਪੂਰਨਤਾ ਸਨਮਾਨ ਸਮਾਰੋਹ’ 2 ਤੋਂ 4 ਫਰਵਰੀ ਤੱਕ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਕਰਵਾਇਆ ਜਾਵੇਗਾ ਤੇ ਆਮ ਲੋਕਾਂ ਲਈ ਖੁੱਲ੍ਹਾ ਰਹੇਗਾ। ਸਮਾਗਮ ਦਾ ਮੁੱਖ ਮਕਸਦ ਜ਼ਿਲ੍ਹੇ ਵਿਚ ਸਰਕਾਰੀ ਸਕੀਮਾਂ ਦੀ ਪਹੁੰਚ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਨੂੰ ਇਕ ਹੀ ਥਾਂ ’ਤੇ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਇਸ ਸਮਾਗਮ ਵਿਚ ਸ਼ਮੂਲੀਅਤ ਕਰਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ।