ਭਾਜਪਾ ਨੇ ਵੰਡੇ ਕੌਮੀ ਝੰਡੇ ਭਾਜਪਾ ਨੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ‘ਚ ਵੰਡੇ ਕੌਮੀ ਝੰਡੇ
Publish Date: Thu, 13 Aug 2026 06:50 PM (IST)
Updated Date: Thu, 13 Aug 2026 06:50 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰ ਸਰਕਾਰ ਦੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਫਗਵਾੜਾ ਵਿੱਚ ਇੱਕ ਵਿਸ਼ੇਸ਼ ਸਮਾਗਮ ਫਗਵਾੜਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਭਾਜਪਾ ਦੇ ਸੀਨੀਅਰ ਅਹੁਦੇਦਾਰਾਂ, ਵਰਕਰਾਂ ਤੇ ਸਥਾਨਕ ਨਾਗਰਿਕਾਂ ਨੂੰ ਰਾਸ਼ਟਰੀ ਝੰਡੇ ਵੰਡੇ ਗਏ। ਹਾਜ਼ਰ ਵਰਕਰਾਂ ਤੇ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ-ਆਪਣੇ ਘਰਾਂ, ਅਦਾਰਿਆਂ ਤੇ ਦਫ਼ਤਰਾਂ ’ਤੇ ਸਨਮਾਨ ਨਾਲ ਤਿਰੰਗਾ ਲਹਿਰਾਉਣ ਤੇ ਹੋਰਨਾਂ ਲੋਕਾਂ ਨੂੰ ਵੀ ਇਸ ਰਾਸ਼ਟਰੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰਨ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ ਵਾਸੀਆਂ ਵਿੱਚ ਰਾਸ਼ਟਰ ਭਗਤੀ, ਏਕਤਾ ਤੇ ਰਾਸ਼ਟਰੀ ਗੌਰਵ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਸਿਰਫ਼ ਇੱਕ ਝੰਡਾ ਨਹੀਂ, ਸਗੋਂ ਦੇਸ਼ ਦੀ ਆਜ਼ਾਦੀ, ਪ੍ਰਭੂਸੱਤਾ, ਏਕਤਾ ਤੇ ਕੁਰਬਾਨੀ ਦਾ ਪ੍ਰਤੀਕ ਹੈ। ਹਰੇਕ ਨਾਗਰਿਕ ਦਾ ਫ਼ਰਜ਼ ਹੈ ਕਿ ਰਾਸ਼ਟਰੀ ਝੰਡੇ ਦਾ ਸਨਮਾਨ ਕਰਦਿਆਂ ਨਿਰਧਾਰਤ ਨਿਯਮਾਂ ਅਨੁਸਾਰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਇਆ ਜਾਵੇ। ਉਨ੍ਹਾਂ ਭਾਜਪਾ ਵਰਕਰਾਂ ਨੂੰ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਆਪਣੇ ਇਲਾਕਿਆਂ ਵਿੱਚ ਆਮ ਲੋਕਾਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੂੰ ਤਿਰੰਗਾ ਮੁਹਿੰਮ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ। ਇਸ ਮੌਕੇ ਵਰਕਰਾਂ ਨੇ ਵੀ ਸੰਕਲਪ ਲਿਆ ਕਿ ਉਹ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਮੁਹਿੰਮ ਨਾਲ ਜੋੜਨਗੇ ਤੇ ਰਾਸ਼ਟਰੀ ਝੰਡੇ ਦੇ ਸਨਮਾਨ ਦਾ ਸੰਦੇਸ਼ ਘਰ-ਘਰ ਪਹੁੰਚਾਉਣਗੇ। ਸਮਾਗਮ ਵਿੱਚ ਤੇਜਸਵੀ ਭਾਰਦਵਾਜ, ਮੋਹਿੰਦਰ ਪਾਲ ਥਾਪਰ, ਆਸ਼ੂ ਪੁਰੀ, ਆਸ਼ੂ ਸਾਂਪਲਾ, ਬੱਲੂ ਵਾਲੀਆ, ਅਸ਼ੋਕ ਦੁੱਗਲ, ਪ੍ਰਮੋਦ ਮਿਸ਼ਰਾ, ਰਾਜਕੁਮਾਰ ਰਾਣਾ, ਰਮਨ ਨਹਿਰਾ, ਸ਼ਿਵਰੰਜਨ ਦੁੱਗਲ, ਸੰਦੀਪ ਵਰਮਾ, ਦੀਪਕ ਮਲਹੋਤਰਾ, ਸੋਖਾ ਭਗਤਪੁਰਾ, ਰਾਜੂ ਪਰਾਸ਼ਰ, ਵਿਨਾਇਕ ਪਰਾਸ਼ਰ, ਲੋਕੇਸ਼ ਬਾਲੀ, ਸੁਰਿੰਦਰ ਜੌਰਡਨ, ਅਨਿਰੁੱਧ ਕੁਮਰਾ, ਰਾਜਿੰਦਰ ਸੋਂਧੀ, ਭਾਰਤੀ ਸ਼ਰਮਾ, ਰਜਨੀ ਬਾਲਾ, ਚੰਦਾ ਮਿਸ਼ਰਾ, ਅੰਜਲੀ ਪਾਂਡੇ, ਦੀਨਬੰਧੂ ਪਾਂਡੇ, ਜਤਿਨ ਕੁਮਾਰ, ਸਿਧਾਰਥ ਰਾਜ, ਹਰਸ਼ ਭੱਲਾ, ਰਾਜਿੰਦਰ ਵਰਮਾ, ਸਨੀ ਬੇਦੀ, ਗੁਰਦੀਪ, ਸੌਰਭ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਸਨ।