ਕਲਾਥ ਮਰਚੈਂਟ ਐਸੋਸੀਏਸ਼ਨ ਨੇ ਸ਼ੋਭਾ ਯਾਤਰਾ ਦਾ ਕੀਤਾ ਨਿੱਘਾ ਸਵਾਗਤ
ਪ੍ਰਧਾਨ ਅਸ਼ੋਕ ਕੁਲਥਮ ਦੀ ਅਗਵਾਈ ਹੇਠ ਕਲਾਥ ਮਰਚੈਂਟ ਐਸੋਸੀਏਸ਼ਨ ਨੇ ਸ਼ੋਭਾ ਯਾਤਰਾ ਦਾ ਕੀਤਾ ਨਿੱਘਾ ਸਵਾਗਤ
Publish Date: Thu, 26 Nov 2026 09:57 PM (IST)
Updated Date: Thu, 26 Nov 2026 09:58 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਬੱਲਾਂ ਤੱਕ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਬੰਗਾ ਰੋਡ, ਫਗਵਾੜਾ ਵਿਖੇ ਪਹੁੰਚਣ ਤੇ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੀ ਸਮੁੱਚੀ ਟੀਮ ਵੱਲੋਂ ਪ੍ਰਧਾਨ ਅਸ਼ੋਕ ਕੁਲਥਮ ਦੀ ਅਗਵਾਈ ਹੇਠ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ੋਭਾ ਯਾਤਰਾ ਦੇ ਕੁਲਥਮ ਫੈਸ਼ਨ ਵਿਖੇ ਪਹੁੰਚਣ ਤੇ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਯਾਤਰਾ ਵਿੱਚ ਸ਼ਾਮਲ ਸੰਤਾਂ-ਮਹਾਂਪੁਰਸ਼ਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਵੀ ਐਸੋਸੀਏਸ਼ਨ ਦੀ ਟੀਮ ਨਾਲ ਮਿਲ ਕੇ ਸੰਤਾਂ-ਮਹਾਂਪੁਰਸ਼ਾਂ ਨੂੰ ਸਿਰੋਪਾਓ ਭੇਟ ਕੀਤੇ। ਉਨ੍ਹਾਂ ਨੇ ਇਸ ਧਾਰਮਿਕ ਸ਼ੋਭਾ ਯਾਤਰਾ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਸਤਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰਧਾਨ ਅਸ਼ੋਕ ਕੁਲਥਮ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਉਦੇ ਗਾਂਧੀ, ਸੁਰਿੰਦਰ ਸਿੰਘ ਨਾਰੰਗ ਸਮੇਤ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੀ ਸਮੁੱਚੀ ਟੀਮ ਦੇ ਮੈਂਬਰ ਹਾਜ਼ਰ ਸਨ।