ਠਾਕੁਰ ਦੀ ਅਗਵਾਈ ਹੇਠ ਲੋਕਾਂ ਨੇ ਸੁਣੀ ‘ਮਨ ਕੀ ਬਾਤ’ ਬਲਵਿੰਦਰ ਠਾਕੁਰ ਦੀ ਅਗਵਾਈ ਹੇਠ ਲੋਕਾਂ ਨੇ ਸੁਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’
Publish Date: Sun, 29 Nov 2026 06:43 PM (IST)
Updated Date: Sun, 29 Nov 2026 06:46 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਮਹੀਨੇ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਪ੍ਰਸਾਰਿਤ ਕੀਤੇ ਜਾਂਦੇ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਭਾਜਪਾ ਮੰਡਲ ਫਗਵਾੜਾ ਸਿਟੀ-2 ਦੇ ਪ੍ਰਧਾਨ ਬਲਵਿੰਦਰ ਠਾਕੁਰ ਦੀ ਅਗਵਾਈ ਹੇਠ ਸ੍ਰੀ ਹਨੂਮਾਨਗੜ੍ਹੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਭਾਜਪਾ ਐੱਸਸੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਆਸ਼ੂ ਸਾਂਪਲਾ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਦੁੱਗਲ, ਤੇਜਸਵੀ ਭਾਰਦਵਾਜ ਤੇ ਬਾਲ ਭੱਦਰ ਸਿੰਘ ਦੁੱਗਲ ਸਮੇਤ ਕਈ ਪਾਰਟੀ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਸੁਣਾਇਆ ਗਿਆ। ਇਸ ਮੌਕੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤੇ ਲੋਕ ਭਲਾਈ ਦੇ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਵੀ ਲਿਆ ਗਿਆ। ਇਸ ਮੌਕੇ ਮੰਡਲ ਪ੍ਰਧਾਨ ਬਲਵਿੰਦਰ ਠਾਕੁਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਇਸ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਤੇ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਬਲਵਿੰਦਰ ਠਾਕੁਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਤੇ ਸੂਬੇ ਦੇ ਵਿਕਾਸ ਸਬੰਧੀ ਭਾਜਪਾ ਦਾ ਪੱਖ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਦੀ ਵਕਾਲਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਇਸ ਗੱਠਜੋੜ ਦੀ ਵਾਪਸੀ ਜ਼ਰੂਰੀ ਹੈ। ਸਮਾਗਮ ਦੌਰਾਨ ਹਾਜ਼ਰ ਆਗੂਆਂ ਤੇ ਲੋਕਾਂ ਨੇ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਅੱਗੇ ਵਧਾਉਣ ਤੇ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਾਂਝੇ ਯਤਨ ਕਰਨ ਦਾ ਸੰਕਲਪ ਲਿਆ। ਇਸ ਮੌਕੇ ਮਹਿੰਦਰ ਥਾਪੜ, ਨਰਿੰਦਰ ਸ਼ਰਮਾ, ਰਾਜੇਸ਼ ਸਿੰਘਲਾ, ਭਜਨ ਬਾਤੀ, ਰਜਨੀ ਬਾਲਾ, ਅੰਜਲੀ ਪਾਂਡੇ, ਅਮਰਜੀਤ ਰਾਏ, ਅਨਿਲ ਸੇਠੀ, ਹਰੀਸ਼ ਮਲਹੋਤਰਾ, ਮੁਨੀਸ਼ ਕੋਹਲੀ, ਜੁਗਲ ਕਿਸ਼ੋਰ, ਅਸ਼ੋਕ ਕੁਮਾਰ, ਜਸਪ੍ਰੀਤ ਸਿੰਘ, ਰਾਜਕੁਮਾਰ ਮਹਾਜਨ, ਸੁਸ਼ੀਲ ਲੇਖੀ, ਦੀਪਕ ਗੁਪਤਾ, ਭੂਸ਼ਣ ਤਨੇਜਾ, ਗੁਲਸ਼ਨ ਮਨਚੰਦਾ, ਧੀਰਜ ਵੈਦ, ਵਿਜੇ ਕੁਮਾਰ, ਪਵਨ ਧੁੰਨਾ, ਸੁਰਜੀਤ, ਜਤਿੰਦਰ ਪ੍ਰਸਾਦ, ਰਜਿੰਦਰ ਸ਼ਰਮਾ, ਗੁਲਸ਼ਨ ਪਿਪਲਾਨੀ, ਰਾਜਕੁਮਾਰ ਰਾਣਾ, ਬੋਹਰਾ, ਅਮਰੀਸ ਦੁੱਗਲ, ਸੁਰਿੰਦਰ ਜੋਰਡਨ, ਤਿਲਕਰਾਜ ਮਨਹਾਸ, ਸਿਧਾਰਥ, ਸ਼ੁਭਮ ਠਾਕੁਰ, ਬਿੱਲੋਂ ਰਾਣੀ, ਕਿਰਨ ਆਦਿ ਹਾਜ਼ਰ ਸਨ ।