50 ਲੋੜਵੰਦ ਔਰਤਾਂ ਨੂੰ ਪੈਨਸ਼ਨ ਤੇ ਰਾਸ਼ਨ ਵੰਡਿਆ
ਲਾਇਨ ਤਜਿੰਦਰ ਬਾਵਾ ਦੀ ਅਗਵਾਈ ਹੇਠ 50 ਲੋੜਵੰਦ ਔਰਤਾਂ ਨੂੰ ਪੈਨਸ਼ਨ ਦੇ ਨਾਲ ਵੰਡਿਆ ਰਾਸ਼ਨ
Publish Date: Thu, 26 Feb 2026 07:12 PM (IST)
Updated Date: Thu, 26 Feb 2026 07:16 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵੱਲੋਂ ਮਹੀਨਾਵਾਰ ਰਾਸ਼ਨ ਤੇ ਪੈਨਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐੱਮਜੇਐੱਫ ਦੀ ਅਗਵਾਈ ਹੇਠ ਚਿਰਾਗ਼ ਐਸੋਸ਼ੀਏਟਸ ਸੁਭਾਸ਼ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵਕ ਸੁਨੀਲ ਕੌੜਾ (ਕੌੜਾ ਜਿਊਲਰਜ਼) ਨੇ ਕੀਤੀ, ਜਦਕਿ ਗੈਸਟ ਆਫ ਆਨਰ ਵਜੋਂ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਵਾਈਸ ਡਿਸਟ੍ਰਿਕਟ ਗਵਰਨਰ-1 ਲਾਇਨ ਜੀਐੱਸ ਭਾਟੀਆ ਤੇ ਇੰਟਰਨੈਸ਼ਨਲ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸਾਬਕਾ ਕੌਂਸਲਰ ਸਵਿਤਾ ਆਹੂਜਾ, ਡਿਸਟ੍ਰਿਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ, ਸਮਾਜ ਸੇਵਕ ਅਸ਼ੋਕ ਮਨੀਲਾ ਤੇ ਮਹੇਸ਼ ਮੰਗਾ ਮੌਜੂਦ ਰਹੇ। ਮੁੱਖ ਮਹਿਮਾਨ ਸੁਨੀਲ ਕੌੜਾ ਨੇ 50 ਲੋੜਵੰਦ ਔਰਤਾਂ ਨੂੰ ਪੈਨਸ਼ਨ ਤੇ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ। ਉਪਰੰਤ ਉਨ੍ਹਾਂ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਆਪਣੇ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਵਾਈਸ ਡਿਸਟ੍ਰਿਕਟ ਗਵਰਨਰ-1 ਲਾਇਨ ਜੀਐੱਸ ਭਾਟੀਆ ਤੇ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਲਾਇਨ ਤੇਜਿੰਦਰ ਬਾਵਾ ਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬਾਂ ਦਾ ਮੁੱਖ ਟੀਚਾ ਹੀ ਲੋੜਵੰਦਾਂ ਦੀ ਵੱਧ ਤੋਂ ਵੱਧ ਮੱਦਦ ਕਰਨਾ ਹੈ ਅਤੇ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਆਪਣੇ ਇਸ ਫਰਜ਼ ਨੂੰ ਬਾਖੂਬੀ ਨਿਭਾ ਰਹੀ ਹੈ। ਸਮਾਜ ਸੇਵਕ ਅਸ਼ੋਕ ਮਨੀਲਾ ਤੇ ਮਹੇਸ਼ ਮੰਗਾ ਤੋਂ ਇਲਾਵਾ ਸਾਬਕਾ ਕੌਂਸਲਰ ਸਵਿਤਾ ਆਹੂਜਾ ਤੇ ਡਿਸਟ੍ਰਿਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਨੇ ਵੀ ਉਪਰਾਲੇ ਦੀ ਸ਼ਲਾਘਾ ਕੀਤੀ। ਕਲੱਬ ਵੱਲੋਂ ਮੁੱਖ ਮਹਿਮਾਨ ਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਕਲੱਬ ਸਕੱਤਰ ਲਾਇਨ ਅਸ਼ੋਕੀ ਟੂਰਾ, ਖਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਤੇ ਪੀਆਰਓ ਲਾਇਨ ਵਿਜੇ ਅਰੋੜਾ ਤੋਂ ਇਲਾਵਾ ਮਿੰਚੂ ਕਸ਼ਿਅਪ, ਹਨੀ ਗੁਲਾਟੀ, ਪਵਨ ਚਾਵਲਾ, ਅਮਿਤ ਢੀਂਗਰਾ, ਮੋਹਿਤ ਮਨੋਚਾ ਆਦਿ ਹਾਜ਼ਰ ਸਨ।